ਮਲਾਵੀ ਦੇ ਉਪ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ

ਸੰਸਾਰ ਚੰਡੀਗੜ੍ਹ ਪੰਜਾਬ


ਲਿਓਗਵੇ, 11 ਜੂਨ, ਬੋਲੇ ਪੰਜਾਬ ਬਿਓਰੋ:
ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਕਲੌਸ ਚਿਲਿਮਾ ਅਤੇ ਨੌਂ ਹੋਰ ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ ਹੋ ਗਿਆ ਹੈ। ਦੇਸ਼ ਦੇ ਰਾਸ਼ਟਰਪਤੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। 
ਰਾਸ਼ਟਰਪਤੀ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ ਜਹਾਜ਼ ਦੇ ਰਡਾਰ ਤੋਂ ਗਾਇਬ ਹੋਣ ਤੋਂ ਬਾਅਦ ਹਵਾਬਾਜ਼ੀ ਅਧਿਕਾਰੀਆਂ ਨੇ ਉਸ ਨਾਲ ਸੰਪਰਕ ਸਥਾਪਿਤ ਕਰਨ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਅਜੇ ਤੱਕ ਇਸ ਦਾ ਪਤਾ ਲਗਾਉਣ ਵਿਚ ਅਸਫਲ ਰਹੇ ਹਨ।  
ਬਿਆਨ ਵਿੱਚ ਕਿਹਾ ਗਿਆ ਹੈ ਕਿ ਚਿਲਿਮਾ (51) ਮਲਾਵੀ ਰੱਖਿਆ ਬਲ ਦੇ ਇੱਕ ਜਹਾਜ਼ ਵਿੱਚ ਯਾਤਰਾ ਕਰ ਰਹੇ ਸੀ। ਜਹਾਜ਼ ਨੇ ਰਾਜਧਾਨੀ ਲਿਲੋਂਗਵੇ ਤੋਂ ਸਥਾਨਕ ਸਮੇਂ ਅਨੁਸਾਰ ਸਵੇਰੇ 9.17 ਵਜੇ ਉਡਾਣ ਭਰੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।