ਸਾਬਕਾ ਵਿਧਾਇਕ ਧਨਵੰਤ ਸਿੰਘ ਨਹੀਂ ਰਹੇ

ਚੰਡੀਗੜ੍ਹ ਪੰਜਾਬ


ਧੂਰੀ, 11 ਜੂਨ, ਬੋਲੇ ਪੰਜਾਬ ਬਿਓਰੋ:
ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਦੋਸਤ ਅਤੇ ਹਲਕਾ ਧੂਰੀ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਧਨਵੰਤ ਸਿੰਘ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਉਨਾਂ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਦੇ ਲੋਕਾਂ ਵਿਚ ਸੋਗ ਦੀ ਲਹਿਰ ਹੈ।
ਮਿਲੀ ਜਾਣਕਾਰੀ ਮੁਤਾਬਕ ਧਨਵੰਤ ਸਿੰਘ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਏ ਅਤੇ ਦੁਨੀਆਂ ਨੂੰ ਅਲਵਿਦਾ ਆਖ ਦਿੱਤਾ।ਧਨਵੰਤ ਸਿੰਘ ਦਾ ਅੰਤਿਮ ਸਸਕਾਰ ਕੱਲ੍ਹ ਸਵੇਰੇ 10ਵਜੇ ਉਨ੍ਹਾਂ ਦੇ ਜੱਦੀ ਪਿੰਡ ਮਾਨਵਾਲਾ ‘ਚ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।