ਕੁਵੈਤ ‘ਚ 6 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ, ਮਰਨ ਵਾਲਿਆਂ ਵਿੱਚ ਕਈ ਭਾਰਤੀ ਸ਼ਾਮਲ

ਸੰਸਾਰ ਚੰਡੀਗੜ੍ਹ ਪੰਜਾਬ


ਦੁਬਈ, 12 ਜੂਨ,
ਬੋਲੇ ਪੰਜਾਬ ਬਿਓਰੋ: ਕੁਵੈਤ ਵਿੱਚ 6 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਨ੍ਹਾਂ ਵਿੱਚ ਕਈ ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੜਕੇ ਕੁਵੈਤ ਦੇ ਦੱਖਣੀ ਅਹਿਮਦੀ ਗਵਰਨੋਰੇਟ ਦੇ ਮੰਗਾਫ ਖੇਤਰ ਵਿੱਚ ਛੇ ਮੰਜ਼ਿਲਾ ਇਮਾਰਤ ਦੀ ਰਸੋਈ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ ਇਹ ਫ਼ੈਲ ਗਈ। ਇਮਾਰਤ ਵਿਚ ਲਗਪਗ 160 ਲੋਕ ਰਹਿੰਦੇ ਸਨ, ਜੋ ਉਸੇ ਕੰਪਨੀ ਦੇ ਕਰਮਚਾਰੀ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਕਰਮਚਾਰੀ ਭਾਰਤੀ ਸਨ। ਭਾਰਤੀ ਕਾਮਿਆਂ ਨਾਲ ਵਾਪਰੇ ਦੁਖਦਾਈ ਅੱਗ ਹਾਦਸੇ ਦੇ ਸਬੰਧ ਵਿੱਚ ਦੂਤਘਰ ਨੇ ਐਮਰਜੰਸੀ ਹੈਲਪਲਾਈਨ ਨੰਬਰ +965-65505246 ਜਾਰੀ ਕੀਤਾ ਹੈ। ਇਸ ਦੌਰਾਨ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਘਟਨਾ ’ਤੇ ਦੁੱਖ ਜ਼ਾਹਰ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।