ਚੰਡੀਗੜ੍ਹ ਦੇ ਇੱਕ ਹਸਪਤਾਲ ਨੂੰ ਦਿੱਤੀ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 12 ਜੂਨ, ਬੋਲੇ ਪੰਜਾਬ ਬਿਓਰੋ:
ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਮੈਂਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਹਸਪਤਾਲ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਹੁਣ ਇਲਾਕੇ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਹ ਧਮਕੀ ਮੇਲ ਦੇ ਜ਼ਰੀਏ ਦਿੱਤੀ ਗਈ ਹੈ। ਚੰਡੀਗੜ੍ਹ ਪੁਲੀਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਹੈ। ਇੱਥੋਂ ਦੇ ਮੈਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਭੇਜੀ ਗਈ ਹੈ। ਮੇਲ ਵਿੱਚ ਲਿਖਿਆ ਗਿਆ ਹੈ ਕਿ ਕੁਝ ਸਮੇਂ ਵਿੱਚ ਮੈਂਟਲ ਇੰਸਟੀਚਿਊਟ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਹਾਲਾਂਕਿ ਹੁਣ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ, ਆਪਰੇਸ਼ਨ ਸੈੱਲ ਟੀਮ, ਰੈਸਕਿਊ ਆਪਰੇਸ਼ਨ ਟੀਮ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।