ਜਲੰਧਰ ‘ਚ ਵਿਆਹ ਲਈ ਸਬਜੀ ਲੈਣ ਜਾ ਰਹੇ ਦੋ ਵਿਅਕਤੀਆਂ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ ਪੰਜਾਬ


ਜਲੰਧਰ, 12 ਜੂਨ, ਬੋਲੇ ਪੰਜਾਬ ਬਿਓਰੋ:
ਜਲੰਧਰ ‘ਚ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ‘ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਆਪਣੀ ਭੈਣ ਦੇ ਵਿਆਹ ਲਈ ਮਕਸੂਦਾਂ ਮੰਡੀ ਤੋਂ ਸਬਜ਼ੀ ਲੈ ਕੇ ਆ ਰਹੇ ਸਨ ਪਰ ਦੋਆਬਾ ਸਕੂਲ ਨੇੜੇ ਕੂੜੇ ਦੇ ਢੇਰ ਕੋਲ ਦੋਵੇਂ ਬਾਈਕ ਸਵਾਰਾਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਅੱਜ ਭੈਣ ਦਾ ਵਿਆਹ ਹੋਣਾ ਸੀ ਪਰ ਇਸ ਹਾਦਸੇ ਕਾਰਨ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਤਰਨਜੀਤ ਸਿੰਘ ਅਤੇ ਉਸ ਦੇ ਪਿਤਾ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਿਆ ਅਤੇ ਦੋਵਾਂ ਦੀਆਂ ਲਾਸ਼ਾਂ ਕੱਪੜਿਆਂ ਨਾਲ ਢੱਕ ਦਿੱਤੀਆਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਦੋਵਾਂ ਵਿਅਕਤੀਆਂ ਦੇ ਸਰੀਰ ਦੇ ਅੰਗ ਸੜਕ ‘ਤੇ ਖਿੱਲਰ ਗਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।