ਪੰਜਾਬ ਦੇ GST ਭਵਨ ‘ਚ ਲੱਗੀ ਭਿਆਨਕ ਅੱਗ, ਜਾਨ ਬਚਾਉਣ ਲਈ ਭੱਜੇ ਮੁਲਾਜ਼ਮ

ਚੰਡੀਗੜ੍ਹ ਪੰਜਾਬ




ਜਲੰਧਰ, 12 ਜੂਨ ,ਬੋਲੇ ਪੰਜਾਬ ਬਿਓਰੋ: ਜਲੰਧਰ ‘ਚ ਅੱਜ ਅੱਗ ਲੱਗਣ ਦੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ। ਦਰਅਸਲ, ਜੀਐਸਟੀ ਭਵਨ ਦੀ 5ਵੀਂ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਚਸ਼ਮਦੀਦਾਂ ਮੁਤਾਬਕ ਅੰਦਰ 5 ਵੱਖ-ਵੱਖ ਵਿਭਾਗ ਹਨ ਅਤੇ ਇਨ੍ਹਾਂ ਵਿਭਾਗਾਂ ਵਿੱਚ ਮੁਲਾਜ਼ਮ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਅੰਦਰੋਂ ਅੱਗ ਦੀ ਬਦਬੂ ਆਉਣ ਲੱਗੀ ਅਤੇ ਅੱਗ ਦੀਆਂ ਲਪਟਾਂ ਦੇਖ ਕੇ ਮੁਲਾਜ਼ਮਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੌਰਾਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।

ਮੌਕੇ ‘ਤੇ ਇਮਾਰਤ ਨੂੰ ਅੰਦਰੋਂ ਖਾਲੀ ਕਰਵਾ ਲਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਦੱਸਣਯੋਗ ਹੈ ਕਿ ਅੱਜ ਨਕੋਦਰ ਚੌਕ ਨੇੜੇ ਸਥਿਤ ਸੇਠੀ ਸ਼ੋਅਰੂਮ ‘ਚ ਭਿਆਨਕ ਅੱਗ ਲੱਗਣ ਦੀ ਖਬਰ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਕਤ ਸ਼ੋਅਰੂਮ ਵਿੱਚ ਬੈੱਡਸ਼ੀਟਾਂ ਅਤੇ ਕੰਬਲਾਂ ਦਾ ਕੰਮ ਕੀਤਾ ਜਾਂਦਾ ਹੈ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਸ਼ੋਅਰੂਮ ਸੜ ਕੇ ਸੁਆਹ ਹੋ ਗਿਆ ਹੈ।

Leave a Reply

Your email address will not be published. Required fields are marked *