ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਓਰੋ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਤਿਕਾਰਯੋਗ ਸੁਤੰਤਰਤਾ ਸੰਗਰਾਮੀ ਸ੍ਰੀ ਜਗਦੀਸ਼ ਪ੍ਰਸ਼ਾਦ ਜੀ (104 ਸਾਲ) ਨੇ ਦੇਸ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ੍ਰੀ ਜਗਦੀਸ਼ ਪ੍ਰਸ਼ਾਦ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਸ. ਸੰਧਵਾਂ ਨੇ ਅੱਜ ਉਨ੍ਹਾਂ ਦੇ ਗ੍ਰਹਿ ਕੋਟਕਪੂਰਾ ਸ਼ਹਿਰ ਵਿਖੇ ਪਹੁੰਚ ਕੇ ਇਸ ਮਹਾਨ ਰੂਹ ਨੂੰ ਸਤਿਕਾਰ ਭੇਂਟ ਕੀਤਾ ਅਤੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ।

ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।