ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਵਾਲੇ 3 ਲੁਟੇਰੇ ਕਾਬੂ

ਚੰਡੀਗੜ੍ਹ ਪੰਜਾਬ


ਲੁਧਿਆਣਾ, 12 ਜੂਨ, ਬੋਲੇ ਪੰਜਾਬ ਬਿਓਰੋ:
ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਕੇ ਲੁੱਟ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਲਾਡੋਵਾਲ ਅਧੀਨ ਪੈਂਦੇ ਹੰਬੜਾ ਪੁਲੀਸ ਚੌਕੀ ਦੀ ਪੁਲੀਸ ਨੇ ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਵਾਲੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਚੌਕੀ ਇੰਚਾਰਜ ਗੁਰਚਰਨ ਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਗੁਰਪ੍ਰੀਤ ਸਿੰਘ, ਰਾਜਨ ਕੁਮਾਰ ਅਤੇ ਸਿਧਾਰਥ ਕੁਮਾਰ ਨੂੰ 4 ਮੋਬਾਈਲ ਫੋਨ, ਇੱਕ ਦਾਤਰ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਤਿੰਨੋਂ ਨੌਜਵਾਨ ਨਸ਼ੇ ਦੇ ਆਦੀ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।