ਲੁਧਿਆਣਾ ‘ਚ 21 ਬਾਲ ਮਜ਼ਦੂਰਾਂ ਨੂੰ ਛੁਡਾਇਆ

ਚੰਡੀਗੜ੍ਹ ਪੰਜਾਬ


ਲੁਧਿਆਣਾ, 12 ਜੂਨ, ਬੋਲੇ ਪੰਜਾਬ ਬਿਓਰੋ:
ਬਾਲ ਮਜ਼ਦੂਰੀ ਵਿਰੋਧੀ ਜ਼ਿਲਾ ਟਾਸਕ ਫੋਰਸ ਦੀ ਟੀਮ ਨੇ ਰਾਹੋਂ ਰੋਡ ’ਤੇ ਸਥਿਤ ਜੈਨ ਹੌਜ਼ਰੀ ’ਤੇ ਛਾਪਾ ਮਾਰ ਕੇ 21 ਬਾਲ ਮਜ਼ਦੂਰਾਂ ਨੂੰ ਛੁਡਾਉਣ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਿਰਤ ਕਮਿਸ਼ਨਰ ਸਰਬਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਛੁਡਾਏ ਗਏ ਬਾਲ ਮਜ਼ਦੂਰਾਂ ਦੀ ਉਮਰ 18 ਸਾਲ ਤੋਂ ਘੱਟ ਹੈ। ਸਥਾਨਕ ਸਿਵਲ ਹਸਪਤਾਲ ਤੋਂ ਸਾਰੇ ਬਾਲ ਮਜ਼ਦੂਰਾਂ ਦੀ ਮੈਡੀਕਲ ਜਾਂਚ ਕਰਵਾਉਣ ਉਪਰੰਤ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਦੇ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *