ਨੌਵੀਂ ਜਮਾਤ ਦੀ ਵਿਦਿਆਰਥਣ ‘ਤੇ ਬਾਂਦਰਾਂ ਵਲੋਂ ਹਮਲਾ, ਛੱਤ ਤੋਂ ਡਿੱਗਣ ਕਾਰਨ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਕਰਨਾਲ, 13 ਜੂਨ, ਬੋਲੇ ਪੰਜਾਬ ਬਿਓਰੋ:
ਕਰਨਾਲ ਦੇ ਜਾਟੋ ਗੇਟ ਵਿਖੇ ਇੱਕ ਨੌਵੀ ਕਲਾਸ ਦੀ ਵਿਦਿਅਰਥਣ ’ਤੇ ਬਾਂਦਰਾਂ ਨੇ ਹਮਲਾ ਕਰ ਦਿੱਤਾ ਤੇ ਘਰ ਦੀ ਛੱਤ ਤੋਂ ਡਿੱਗਣ ਕਾਰਨ ਉਸਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ 14 ਸਾਲਾ ਕਨਿਕਾ ਨੌਵੀਂ ਜਮਾਤ ਵਿੱਚ ਪੜ੍ਹਦੀ ਸੀ। ਪੁਲਿਸ ਨੇ ਲੜਕੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। 
ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਕੂਲ ‘ਚ ਛੁੱਟੀਆਂ ਸਨ ਅਤੇ ਕਨਿਕਾ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਦੀ ਛੱਤ ‘ਤੇ ਟਹਿਲਣ ਲੱਗ ਪਈ ਸੀ।ਉਹ ਆਪਣੇ ਮੋਬਾਈਲ ‘ਤੇ ਰੁੱਝੀ ਹੋਈ ਸੀ ਕਿ ਅਚਾਨਕ ਛੱਤ ‘ਤੇ ਕਈ ਬਾਂਦਰ ਇਕੱਠੇ ਹੋ ਗਏ ਅਤੇ ਕਨਿਕਾ ‘ਤੇ ਹਮਲਾ ਕਰ ਦਿੱਤਾ।ਇਸ ਦੌਰਾਨ ਲੜਕੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਪਈ। ਪਰਿਵਾਰ ਵਾਲਿਆਂ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।