ਚੰਡੀਗੜ੍ਹ, 13 ਜੂਨ, ਬੋਲੇ ਪੰਜਾਬ ਬਿਓਰੋ:
ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਬੀਐਮਬੀ ਵੱਲੋਂ ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਨੇ ਆਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਵੀ ਸਤਲੁਜ ਦਰਿਆ ਨੇੜੇ ਪੈਂਦੇ ਪਿੰਡਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ।
28/5/24 ਨੂੰ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਅਨੁਸਾਰ ਭਾਈਵਾਲ ਰਾਜਾਂ ਦੀ ਬਿਜਲੀ ਅਤੇ ਪਾਣੀ ਦੀ ਮੰਗ ਅਤੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ 13 ਜੂਨ 2024 ਨੂੰ ਭਾਖੜਾ ਡੈਮ ਤੋਂ 26500 ਕਿਊਸਿਕ ਅਤੇ 26500 ਕਿਊਸਿਕ ਪਾਣੀ ਟਰਬਾਈਨ ਰਾਹੀਂ ਛੱਡਿਆ ਜਾਵੇਗਾ। ਨੰਗਲ ਡੈਮ ਤੋਂ 13 ਜੂਨ 2024 ਨੂੰ ਪਾਣੀ ਛੱਡਿਆ ਜਾਵੇਗਾ। ਸਤਲੁਜ ਦਰਿਆ ਵਿੱਚ ਸਿਰਫ਼ 4500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਡੈਮ ਤੋਂ 13 ਜੂਨ ਨੂੰ ਸਵੇਰੇ 6 ਵਜੇ ਪਾਣੀ ਛੱਡਿਆ ਜਾਵੇਗਾ। ਇਸ ਸਮੇਂ ਨੰਗਲ ਡੈਮ ਤੋਂ ਸਤਲੁਜ ਦਰਿਆ ਵਿੱਚ 640 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਤੋਂ ਪਾਣੀ ਛੱਡਣ ਦੇ ਸਬੰਧ ਵਿੱਚ ਅਧਿਕਾਰੀਆਂ ਨੇ ਲੋਕਾਂ ਨੂੰ ਘਬਰਾਉਣ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ।