ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਮੀਟਿੰਗ ਲਈ ਅੱਜ ਚੰਡੀਗੜ੍ਹ ਸੱਦੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ ,13 ਜੂਨ ,ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਤੋਂ ਬਾਅਦ ਵਿਧਾਇਕਾਂ, ਲੋਕ ਸਭਾ ਦੇ ਐਮਪੀਜ ਅਤੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤਾਂ ਤੋਂ ਬਾਅਦ ਹੁਣ ਸੀਐਮ ਭਗਵੰਤ ਮਾਨ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਸੀਐਮ ਮਾਨ ਵੱਲੋਂ ਹੁਣ ਸਾਰੇ ਜ਼ਿਲ੍ਹਿਆ ਦੇ ਡੀਸੀਜ਼ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਦੇ ਵਿੱਚ ਸੰਭਾਵੀ ਤੌਰ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਗੱਲਬਾਤ ਹੋਵੇਗੀ ਅਤੇ ਨਾਲ ਹੀ ਸਰਕਾਰੀ ਸਕੀਮਾਂ ਨੂੰ ਲੈ ਕੇ ਵੀ ਮੁੱਖ ਮੰਤਰੀ ਜ਼ਿਲ੍ਹੇ ਦੇ ਅਧਿਕਾਰੀਆਂ ਤੋਂ ਰਿਪੋਰਟ ਮੰਗਣਗੇ। ਸਾਰੇ ਜਿਲ੍ਹਿਆਂ ਦੇ ਮੁਖ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਨਾਲ ਮੁੱਖ ਮੰਤਰੀ ਦੀ ਮੀਟਿੰਗ ਅੱਜ ਸਵੇਰੇ 11:30 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।