ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਮੀਟਿੰਗ ਸੱਦੀ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 13 ਜੂਨ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਪਾਰਟੀ ਅਗਲੀ ਰਣਨੀਤੀ ਵੀ ਬਣਾਏਗੀ। ਲੋਕ ਸਭਾ ਚੋਣਾਂ ‘ਚ ਅਕਾਲੀ ਦਲ ਸਿਰਫ ਬਠਿੰਡਾ ਸੀਟ ਹੀ ਬਚਾਉਣ ‘ਚ ਕਾਮਯਾਬ ਰਿਹਾ ਹੈ, ਜਦਕਿ ਬਾਕੀ 12 ਸੀਟਾਂ ‘ਤੇ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਹੋਣ ਵਾਲੀਆਂ ਉਪ ਚੋਣਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *