ਗੜ੍ਹਸ਼ੰਕਰ ‘ਚ ਪ੍ਰੈਕਟਿਸ ਕਰਨ ਲਈ ਗਰਾਊਂਡ ਜਾ ਰਹੇ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਟਿਪਰ ਨੇ ਮਾਰੀ ਟੱਕਰ,ਮੌਕੇ ‘ਤੇ ਮੌਤ

ਚੰਡੀਗੜ੍ਹ ਪੰਜਾਬ


ਗੜ੍ਹਸ਼ੰਕਰ, 13 ਜੂਨ, ਬੋਲੇ ਪੰਜਾਬ ਬਿਓਰੋ:
ਸ਼ਹਿਰ ਵਿੱਚ ਅੱਜ ਤੜਕੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੱਚਾ ਪ੍ਰੈਕਟਿਸ ਕਰਨ ਲਈ ਗਰਾਊਂਡ ‘ਚ ਜਾ ਰਿਹਾ ਸੀ ਪਰ ਰਸਤੇ ‘ਚ ਇਕ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮੁੱਢਲੀ ਜਾਣਕਾਰੀ ਅਨੁਸਾਰ 15-16 ਸਾਲਾ ਅੰਕਿਤ ਸਾਈਕਲ ’ਤੇ ਗੜ੍ਹਸ਼ੰਕਰ ਵਿਖੇ ਗਰਾਊਂਡ ਵੱਲ ਜਾ ਰਿਹਾ ਸੀ। ਰਸਤੇ ਵਿੱਚ ਆਨੰਦਪੁਰ ਸਾਹਿਬ ਰੋਡ ਤੋਂ ਆ ਰਹੇ ਇੱਕ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 10ਵੀਂ ਜਮਾਤ ਦੇ ਵਿਦਿਆਰਥੀ ਅੰਕਿਤ ਦੀ ਦਰਦਨਾਕ ਮੌਤ ਹੋ ਗਈ।
ਅੰਕਿਤ ਦੀ ਮਾਂ ਸੀਮਾ ਰਾਣੀ ਦਾ ਰੋ-ਰੋ ਬੁਰਾ ਹਾਲ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਇਕ ਟਰੱਕ ਨੇ ਸਾਈਕਲ ਸਵਾਰ ਬੱਚੇ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *