ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ 11 ਮੈਂਬਰੀ ਵਫਦ ਰਾਸ਼ਟਰਪਤੀ ਕੋਲ ਪਹੁੰਚਿਆ

ਨੈਸ਼ਨਲ

ਨਵੀਂ ਦਿੱਲੀ 14 ਜੂਨ ,ਬੋਲੇ ਪੰਜਾਬ ਬਿਓਰੋ: ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਲੋਕ ਸਭਾ ਦੀਆਂ ਚੋਣਾਂ ਜਿੱਤਣ ਵਾਲੇ ਅੰਮ੍ਰਿਤ ਪਾਲ ਸਿੰਘ ਦੀ ਰਿਹਾਈ ਦੀਆਂ ਕੋਸ਼ਿਸ਼ਾਂ ਵੀ ਤੇਜ਼ ਹੋ ਚੁੱਕੀਆਂ ਹਨ। ਅੰਮ੍ਰਿਤ ਪਾਲ ਦੇ ਪਰਿਵਾਰਿਕ ਮੈਂਬਰਾਂ ਦੇ ਇੱਕ ਵਫਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਦਿੱਤਾ ਹੈ। ਇਸ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਨਵੇਂ ਸੰਸਦ ਮੈਂਬਰਾਂ ਦੇ ਸੋਹੁੰ ਚੁੱਕ ਸਮਾਗਮ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਭਾਈ ਅੰਮ੍ਰਿਤ ਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ। ਗੱਲਬਾਤ ਕਰਦੇ ਹੋਏ ਇਸ ਵਫਦ ਦੇ ਮੈਂਬਰ ਭਾਈ ਜਸਕਰਨ ਸਿੰਘ ਕਾਹਣ ਸਿੰਘ ਵਾਲਾ ਨੇ ਦੱਸਿਆ ਹੈ ਕਿ ਉਹਨਾਂ ਦੀ ਅਗਵਾਈ ਹੇਠ 11 ਮੈਂਬਰੀ ਵਫਦ ਵੱਲੋਂ ਇਹ ਮੰਗ ਪੱਤਰ ਰਾਸ਼ਟਰਪਤੀ ਨੂੰ ਸੌਪਿਆ ਗਿਆ ਹੈ। ਜਾਣਕਾਰੀ ਦਿੰਦਿਆਂ ਐਡਵੋਕੇਟ ਲਖਵਿੰਦਰ ਸਿੰਘ ਨੇ ਦੱਸਿਆ ਹੈ ,ਕਿ ਮੰਗ ਪੱਤਰ ਦੇਣ ਦੇ ਲਈ ਉਹਨਾਂ ਦੇ ਨਾਲ ਸੁਖਚੈਨ ਸਿੰਘ ਅਤਲਾ ,ਲਖਵੀਰ ਸਿੰਘ ਸੈਟੀ, ਨਿਰਮਲ ਸਿੰਘ, ਭੁਪਿੰਦਰ ਸਿੰਘ ਅਤੇ ਸੂਬੇਦਾਰ ਜਗਦੇਵ ਸਿੰਘ ਸ਼ਾਮਿਲ ਸਨ। ਭਾਈ ਅਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਨਵੇਂ ਸੰਸਦ ਮੈਂਬਰ ਨੂੰ ਸੋਹ ਚੁੱਕ ਸਮਾਗਮ ਦੇ ਵਿੱਚ ਸ਼ਾਮਿਲ ਕਰਵਾਉਣ ਸਬੰਧੀ ਇਹ ਮੰਗ ਪੱਤਰ ਰਾਸ਼ਟਰਪਤੀ ਨੂੰ ਵਫਦ ਵੱਲੋਂ ਦਿੱਤਾ ਗਿਆ ਹੈ। ਇਸ ਮੰਗ ਪੱਤਰ ਵਿੱਚ ਲਿਖਿਆ ਗਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਪੰਜਾਬ ਪੁਲਿਸ ਵੱਲੋਂ ਝੂਠੇ ਦੋਸ਼ਾਂ ਤਹਿਤ ਐਨਐਸਏ ਲਗਾ ਕੇ ਡੁੱਬਰੂਗੜ੍ਹ ਜੇਲ ਦੇ ਵਿੱਚ ਬੰਦ ਕੀਤਾ ਗਿਆ ਹੈ । ਪਰ ਹੁਣ ਭਾਈ ਅੰਮ੍ਰਿਤਪਾਲ ਸਿੰਘ ਸੰਵਿਧਾਨ ਤਰੀਕੇ ਨਾਲ ਲੋਕ ਸਭਾ ਦੇ ਐਮਪੀ ਚੁਣੇ ਗਏ ਹਨ। ਜਿਸ ਕਰਕੇ ਹੋਰਨਾਂ ਨਵੇਂ ਬਣੇ ਪਾਰਲੀਮੈਂਟ ਮੈਂਬਰਾਂ ਵਾਂਗ ਉਹਨਾਂ ਨੂੰ ਵੀ ਸੋਹ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਆਗਿਆ ਦਿੱਤੀ ਜਾਵੇ।

Leave a Reply

Your email address will not be published. Required fields are marked *