ਪੁਲਿਸ ਨੇ 48 ਘੰਟਿਆਂ ‘ਚ ਕਾਬੂ ਕੀਤੇ ਖੰਨਾ ਦੇ ਪੰਜਾਬ ਐਂਡ ਸਿੰਧ ਬੈਂਕ ਵਿੱਚ ਲੁੱਟ ਕਰਨ ਵਾਲੇ

ਚੰਡੀਗੜ੍ਹ ਪੰਜਾਬ


ਖੰਨਾ, 14 ਮਈ, ਬੋਲੇ ਪੰਜਾਬ ਬਿਓਰੋ:
11 ਜੂਨ ਨੂੰ ਖੰਨਾ ਨੇੜਲੇ ਪਿੰਡ ਬਗਲੀ ਕਲਾਂ ‘ਚ ਪੁਲਿਸ ਨੇ ਦਿਨ-ਦਿਹਾੜੇ ਪੰਜਾਬ ਐਂਡ ਸਿੰਧ ਬੈਂਕ ‘ਚ 15 ਲੱਖ 92 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ 48 ਘੰਟਿਆਂ ਦੇ ਅੰਦਰ ਇਸ ਮਾਮਲੇ ਨੂੰ ਟਰੇਸ ਕਰਨ ਵਿੱਚ ਕਾਮਯਾਬ ਹੋ ਗਈ। ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਅੰਮ੍ਰਿਤ ਵਾਸੀ ਪਿੰਡ ਰਿਆੜ, ਜਗਦੀਸ਼ ਸਿੰਘ ਗੁਲਾਬਾ ਵਾਸੀ ਸਰਾਏ ਅਤੇ ਗੁਰਮੀਨ ਸਿੰਘ ਨੋਨਾ ਵਾਸੀ ਕੋਟਲੀ ਕੋਰਟਾਨਾ ਵਜੋਂ ਹੋਈ ਹੈ। ਤਿੰਨੋਂ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕ ਹਨ ਅਤੇ ਇਨ੍ਹਾਂ ਦੀ ਉਮਰ 20 ਤੋਂ 27 ਸਾਲ ਦਰਮਿਆਨ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।