ਚੀਫ਼ ਖ਼ਾਲਸਾ ਦੀਵਾਨ, 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਲਈ ਸਹਿਯੋਗ ਦੇਵੇਗਾ

ਸੰਸਾਰ ਚੰਡੀਗੜ੍ਹ ਪੰਜਾਬ


ਕੈਨੇਡਾ 14 ਜੂਨ,ਬੋਲੇ ਪੰਜਾਬ ਬਿਊਰ (ਹਰਦੇਵ ਚੌਹਾਨ )

ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਵੱਲੋਂ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ‘ਚ ਸ਼ਾਮਲ ਹੋਣ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ।
ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਡਾ. ਇੰਦਰਬੀਰ ਸਿੰਘ ਨਿੱਝਰ ਨਾਲ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਸ੍ਰ. ਅਜੈਬ ਸਿੰਘ ਚੱਠਾ ਤੇ ਪ੍ਰਧਾਨ ਸ੍ਰ. ਸਰਦੂਲ ਸਿੰਘ ਥਿਆੜਾ ਦੀ ਹੋਈ ਮੁਲਾਕਾਤ ਦੌਰਾਨ
ਡਾ. ਨਿੱਝਰ ਨੇ ਜਗਤ ਪੰਜਾਬੀ ਸਭਾ ਵੱਲੋਂ ਪੰਜਾਬੀ ਤੇ ਪੰਜਾਬੀਅਤ ਦੀ ਪ੍ਰਫੁੱਲਤਾ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਨੂੰ ਚੀਫ਼ ਖਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਾਨਫ਼ਰੰਸ ਵਿੱਚ ਸ਼ਾਮਿਲ ਹੋਣ ਦਾ ਵਾਅਦਾ ਵੀ ਕੀਤਾ।
ਜ਼ਿਕਰਯੋਗ ਹੈ ਕਿ 5, 6 ਅਤੇ 7 ਜੁਲਾਈ 2024 ਨੂੰ ਕੈਨੇਡਾ ‘ਚ ਹੋ ਰਹੀ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਨੂੰ ਪੰਜਾਬੀ ਦੇ ਆਲਮੀ ਵਿਕਾਸ ਲਈ ਸਾਰਥਕ ਤੇ ਚੰਗੇਰਾ ਉਪਰਾਲਾ ਮੰਨਦੇ ਹੋਏ
ਰਵੀ ਸਿੰਘ, ਖਾਲਸਾ ਏਡ ਵੀ ਇਸ ਚੰਗੇਰੇ ਉੱਦਮ ਲਈ 10ਵੀਂ ਵਰਲਡ ਪੰਜਾਬੀ ਕਾਨਫਰੰਸ ਵਾਸਤੇ
ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦੇ ਚੁਕੇ ਹਨ ।
ਚੇਅਰਮੈਨ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ ਇਹ ਕਾਨਫਰੰਸ ਵੀ ਪਹਿਲਾਂ ਹੋਈਆਂ 9 ਵਰਲਡ ਪੰਜਾਬੀ ਕਾਨਫ਼ਰੰਸਾਂ ਵਾਂਗ ਨਵੇਂ ਮੀਲ ਪੱਥਰ ਸਥਾਪਿਤ ਕਰੇਗੀ ਜਿਸ ਨੂੰ ਲੈ ਕੇ ਦੇਸ਼ਾਂ ਵਿਦੇਸ਼ਾਂ ਦੇ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।
ਪ੍ਰਧਾਨ ਸਰਦੂਲ ਸਿੰਘ ਥਿਆੜਾ ਨੇ ਡਾ. ਨਿੱਝਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ ਵਰਲਡ ਪੰਜਾਬੀ ਕਾਨਫ਼ਰੰਸ ਨੂੰ ਸਮਰਥਨ ਪ੍ਰਾਪਤ ਹੋਣਾ ਮਾਣ ਵਾਲੀ ਗੱਲ ਹੈ ਅਤੇ ਇਸ ਵਰਤਾਰੇ ਤੇ ਸਹਿਯੋਗ ਨਾਲ ਅਸੀਂ ਸਾਰੇ ਰਲ ਮਿਲ ਕੇ ਕਾਨਫ਼ਰੰਸ ਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਸਫਲਤਾ ਹਾਸਲ ਕਰਾਂਗੇ।

Leave a Reply

Your email address will not be published. Required fields are marked *