ਅਨਮੋਲ ਗਗਨ ਮਾਨ ਦੇ ਲੱਗੀ ਮਹਿੰਦੀ,ਭਲਕੇ ਵਿਆਹ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 15 ਜੂਨ, ਬੋਲੇ ਪੰਜਾਬ ਬਿਓਰੋ:
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਹੱਥਾਂ ‘ਤੇ ਸ਼ਗਨਾਂ ਦੀ ਮਹਿੰਦੀ ਲੱਗ ਗਈ ਹੈ। ਮੰਤਰੀ ਅਨਮੋਲ ਗਗਨ ਮਾਨ ਨੇ ਹੱਥ ਉਤੇ ਲਾੜੇ ਦਾ ਨਾਂ ਵੀ ਲਿਖਵਾਇਆ ਹੈ।
ਦੱਸਸੰਯੋਗ ਹੈ ਕਿ ਮੰਤਰੀ ਅਨਮੋਲ ਗਗਨ ਮਾਨ 16 ਜੂਨ ਭਲਕੇ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਬਲਟਾਣਾ (ਜ਼ੀਰਕਪੁਰ) ਦੇ ਸੋਹੀ ਪਰਿਵਾਰ ਵਿੱਚ ਤੈਅ ਹੋਇਆ ਹੈ। ਇਨ੍ਹੀਂ ਦਿਨੀਂ ਉਨ੍ਹਾਂ ਦੇ ਹੋਣ ਵਾਲੇ ਪਤੀ ਐਡਵੋਕੇਟ ਸ਼ਾਹਬਾਜ਼ ਸੋਹੀ ਆਪਣੀ ਮਾਤਾ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਦੇ ਸੈਕਟਰ-3 ਵਿੱਚ ਰਹਿੰਦੇ ਹਨ।
ਅਨਮੋਲ ਗਗਨ ਮਾਨ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਸਾਲ 2022 ਵਿਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਸੀ ਅਤੇ ਜਿੱਤੇ ਸਨ। ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।