ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲਿਆ,ਭਲਕੇ ਉੱਚ ਪੱਧਰੀ ਬੈਠਕ ਬੁਲਾਈ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 14 ਜੂਨ, ਬੋਲੇ ਪੰਜਾਬ ਬਿਓਰੋ:
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ।ਅਮਿਤ ਸ਼ਾਹ ਨੇ 16 ਜੂਨ ਨੂੰ ਇਕ ਉੱਚ ਪੱਧਰੀ ਬੈਠਕ ਬੁਲਾਈ ਹੈ, ਜਿਸ ਵਿਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਥਲ ਸੈਨਾ, ਸੀਆਰਪੀਐੱਫ ਤੇ ਹੋਰ ਸੁਰੱਖਿਆ ਬਲਾਂ ਦੇ ਸਿਖਰਲੇ ਅਧਿਕਾਰੀ ਸ਼ਾਮਲ ਹੋਣਗੇ। ਬੈਠਕ ਦੌਰਾਨ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੌਜੂਦਾ ਹਾਲਾਤ ’ਤੇ ਨਜ਼ਰਸਾਨੀ ਤੋਂ ਇਲਾਵਾ ਦਹਿਸ਼ਤੀ ਸਰਗਰਮੀਆਂ ਨੂੰ ਠੱਲ ਪਾਉਣ ’ਤੇ ਚਰਚਾ ਕੀਤੀ ਜਾਵੇਗੀ।ਗ੍ਰਹਿ ਮੰਤਰੀ ਹੋਣ ਵਾਲੀ ਬੈਠਕ ਵਿਚ 29 ਜੂਨ ਤੋਂ ਸ਼ੁਰੂ ਹੋਣ ਵਾਲੀ ਸਾਲਾਨਾ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦਾ ਵੀ ਮੁਲਾਂਕਣ ਕਰਨਗੇ। ਜੰਮੂ ਕਸ਼ਮੀਰ ਪੁਲੀਸ ਵੱਲੋਂ ਵੀ ਦੋ ਮਹੀਨੇ ਚੱਲਣ ਵਾਲੀ ਯਾਤਰਾ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੀ ਬੈਠਕ ਵਿਚ ਗ੍ਰਹਿ ਮੰਤਰੀ ਨੂੰ ਜੰਮੂ ਕਸ਼ਮੀਰ ਦੇ ਮੌਜੂਦਾ ਹਾਲਾਤ ਤੇ ਦਹਿਸ਼ਤੀ ਘਟਨਾਵਾਂ ਨੂੰ ਨੱਥ ਪਾਉਣ ਲਈ ਚੁੱਕੇ ਕਦਮਾਂ ਬਾਰੇ ਵੀ ਦੱਸਿਆ ਗਿਆ। ਦੱਸਣਯੋਗ ਹੈ ਕਿ ਦਹਿਸ਼ਤਗਰਦਾਂ ਵੱਲੋਂ ਪਿਛਲੇ ਚਾਰ ਦਿਨਾਂ ਵਿਚ ਜੰਮੂ ਕਸ਼ਮੀਰ ਦੇ ਰਿਆਸੀ, ਕਠੂਆ ਤੇ ਡੋਡਾ ਜ਼ਿਲ੍ਹਿਆਂ ਵਿਚ ਕੀਤੇ ਹਮਲਿਆਂ ਦੌਰਾਨ 9 ਸ਼ਰਧਾਲੂਆਂ ਤੇ ਇਕ ਸੀਆਰਪੀਐੱਫ ਜਵਾਨ ਦੀ ਜਾਨ ਚਲੀ ਗਈ ਸੀ ਤੇ ਇਸ ਦੌਰਾਨ ਸੁਰੱਖਿਆ ਦਸਤਿਆਂ ਦੇ ਸੱਤ ਮੈਂਬਰ ਤੇ ਕਈ ਹੋਰ ਜ਼ਖ਼ਮੀ ਹੋ ਗਏ।

Leave a Reply

Your email address will not be published. Required fields are marked *