ਨੂਰਮਹਿਲ ਦੀਆਂ ਦੋ ਭੈਣਾਂ ‘ਤੇ ਅਮਰੀਕਾ ‘ਚ ਗੋਲ਼ੀਬਾਰੀ,ਇੱਕ ਦੀ ਮੌਤ ਦੂਜੀ ਗੰਭੀਰ ਜ਼ਖਮੀ

ਚੰਡੀਗੜ੍ਹ ਪੰਜਾਬ


ਜਲੰਧਰ, 15 ਜੂਨ, ਬੋਲੇ ਪੰਜਾਬ ਬਿਓਰੋ:
ਜਲੰਧਰ ਦੇ ਨਕੋਦਰ ਸ਼ਹਿਰ ਦੇ ਇੱਕ ਨੌਜਵਾਨ ਨੇ ਅਮਰੀਕਾ ਦੇ ਨਿਊਜਰਸੀ ਦੇ ਵੈਸਟ ਕਾਰਟਰੇਟ ਸੈਕਸ਼ਨ ਵਿੱਚ ਨੂਰ ਮਹਿਲ ਦੀਆਂ ਦੋ ਚਚੇਰੀਆਂ ਭੈਣਾਂ ਨੂੰ ਗੋਲੀ ਮਾਰ ਦਿੱਤੀ। ਕੁੜੀਆਂ ਨੂੰ ਉਨ੍ਹਾਂ ਦੇ ਘਰ ਤੋਂ ਥੋੜ੍ਹੀ ਦੂਰੀ ‘ਤੇ ਹੀ ਗੋਲੀ ਮਾਰ ਦਿੱਤੀ ਗਈ। ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਨਿਊਜਰਸੀ ਪੁਲੀਸ ਨੇ ਗੋਲੀ ਚਲਾਉਣ ਵਾਲੇ ਮੁਲਜ਼ਮ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 
ਗੌਰਵ ਕੁਝ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਅਮਰੀਕਾ ਗਿਆ ਸੀ। ਗੋਲੀ ਲੱਗਣ ਕਾਰਨ ਜਸਵੀਰ ਕੌਰ (29) ਵਾਸੀ ਨੂਰਮਹਿਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੀ 20 ਸਾਲਾ ਭੈਣ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦਾ ਇਲਾਜ ਚੱਲ ਰਿਹਾ ਹੈ।
ਨਿਊਜਰਸੀ ਪੁਲਿਸ ਨੇ ਔਰਤਾਂ ਨੂੰ ਗੋਲੀ ਮਾਰਨ ਦੇ 6 ਘੰਟੇ ਬਾਅਦ ਸਰਚ ਆਪਰੇਸ਼ਨ ਚਲਾ ਕੇ ਗੌਰਵ ਗਿੱਲ ਨੂੰ ਗ੍ਰਿਫਤਾਰ ਕਰ ਲਿਆ। ਜਾਣਕਾਰੀ ਅਨੁਸਾਰ ਜਸਵੀਰ ਕੌਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ। ਮੁਲਜ਼ਮ ਗੌਰਵ ਅਤੇ 20 ਸਾਲਾ ਲੜਕੀ ਜਲੰਧਰ ਵਿੱਚ ਇਕੱਠੇ ਆਈਲੈਟਸ ਕਰਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ ‘ਚ ਸਨ, ਇਸ ਲਈ ਗੌਰਵ ਨੇ ਮੌਕਾ ਪਾ ਕੇ ਬੁੱਧਵਾਰ ਨੂੰ ਉਕਤ ਲੜਕੀ ‘ਤੇ ਗੋਲੀਆਂ ਚਲਾ ਦਿੱਤੀਆਂ। ਗੌਰਵ ਦਾ ਇੱਕ ਛੋਟਾ ਭਰਾ ਹੈ ਜੋ ਨਕੋਦਰ ਵਿੱਚ ਰਹਿੰਦਾ ਹੈ। ਉਸਦੇ ਪਿਤਾ ਇੱਕ ਅਰਬ ਦੇਸ਼ ਵਿੱਚ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ।
ਜਾਣਕਾਰੀ ਮੁਤਾਬਕ ਗੌਰਵ ਦਾ ਕੁਝ ਦਿਨ ਪਹਿਲਾਂ ਜਸਵੀਰ ਅਤੇ ਉਸ ਦੀ ਚਚੇਰੀ ਭੈਣ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦੀ ਅਤੇ ਦੋਸ਼ੀ ਦੀ ਗ੍ਰਿਫਤਾਰੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।

Leave a Reply

Your email address will not be published. Required fields are marked *