ਪੰਜਾਬ ਪੁਲਿਸ ਅਤੇ ਬੀਐੱਸਐੱਫ ਨੇ ਸਰਹੱਦੀ ਖੇਤਰ ‘ਚੋਂ ਡਰੋਨ ਅਤੇ ਹੈਰੋਇਨ ਕੀਤੀ ਬਰਾਮਦ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 15 ਜੂਨ,
ਬੋਲੇ ਪੰਜਾਬ ਬਿਓਰੋ: ਪੰਜਾਬ ਪੁਲਿਸ ਅਤੇ ਬੀਐੱਸਐੱਫ ਨੇ ਸਾਂਝੇ ਉਪਰੇਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤ ਵਿੱਚੋਂ ਡਰੋਨ ਅਤੇ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਹੈ। ਬੀਐੱਸਐੱਫ ਨੇ ਅੱਜ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਤੇ ਪੰਜਾਬ ਪੁਲੀਸ ਦੇ ਜਵਾਨਾਂ ਨੇ ਸ਼ੁੱਕਰਵਾਰ ਰਾਤ ਨੂੰ ਸਰਚ ਉਪਰੇਸ਼ਨ ਚਲਾਇਆ।ਇਸ ਮੁਹਿੰਮ ਦੌਰਾਨ ਜਵਾਨਾਂ ਨੂੰ ਕਾਹਨਗੜ੍ਹ ਪਿੰਡ ਤੋਂ ਚੀਨ ਦਾ ਬਣਿਆ ਡਰੋਨ ਅਤੇ 557 ਗ੍ਰਾਮ ਹੈਰੋਇਨ ਵਾਲਾ ਪੈਕਟ ਮਿਲਿਆ ਜਿਸਨੂੰ ਜ਼ਬਤ ਕਰ ਗਿਆ ਹੈ।

Leave a Reply

Your email address will not be published. Required fields are marked *