ਲਖਬੀਰ ਲੰਡਾ ਅਤੇ ਉਸ ਦੇ ਸਾਥੀ ਦੇ ਪਰਿਵਾਰਕ ਮੈਂਬਰ ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਜਲੰਧਰ, 15 ਜੂਨ, ਬੋਲੇ ਪੰਜਾਬ ਬਿਓਰੋ:
ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ ‘ਚ ਇਕ ਕਾਰੋਬਾਰੀ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਅੱਤਵਾਦੀ ਲਖਬੀਰ ਲੰਡਾ ਅਤੇ ਉਸ ਦੇ ਸਾਥੀ ਦੇ ਪਰਿਵਾਰਕ ਮੈਂਬਰਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। 
ਪੁਲੀਸ ਨੇ ਲਖਬੀਰ ਸਿੰਘ ਦੀ ਮਾਤਾ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਹੌਲਦਾਰ ਜੀਜਾ ਰਣਜੋਤ ਸਿੰਘ, ਉਸ ਦੇ ਸਾਥੀ ਯਾਦਵਿੰਦਰ ਦੀ ਮਾਂ ਬਲਜੀਤ ਕੌਰ, ਪਿਤਾ ਜੈਕਾਰ ਸਿੰਘ ਅਤੇ ਭੈਣ ਹੁਸਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਵਲ ਹਸਪਤਾਲ ਜਲੰਧਰ ਵਿਖੇ ਸਾਰਿਆਂ ਦੀ ਮੈਡੀਕਲ ਜਾਂਚ ਕੀਤੀ ਗਈ। ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ।  
ਪੁਲਿਸ ਨੇ ਮੁਲਜ਼ਮਾਂ ਦੇ ਬੈਂਕ ਖਾਤਿਆਂ ਅਤੇ ਮੋਬਾਈਲ ਫ਼ੋਨਾਂ ਦੀ ਜਾਣਕਾਰੀ ਜ਼ਬਤ ਕਰ ਲਈ ਹੈ। ਹਾਲਾਂਕਿ ਪੁਲਿਸ ਨੇ ਦੋ ਦਿਨ ਦਾ ਰਿਮਾਂਡ ਮੰਗਿਆ ਸੀ। ਪਰ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਦੇ ਆਧਾਰ ‘ਤੇ ਅਦਾਲਤ ਨੇ ਸਿਰਫ਼ ਇੱਕ ਦਿਨ ਦਾ ਰਿਮਾਂਡ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।