ਹਾਈ ਕੋਰਟ ਵੱਲੋਂ ਸੁਨੀਤਾ ਕੇਜਰੀਵਾਲ ਤੇ ਹੋਰਾਂ ਨੂੰ ਨੋਟਿਸ ਜਾਰੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 15 ਜੂਨ, ਬੋਲੇ ਪੰਜਾਬ ਬਿਓਰੋ:
ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਸੁਨੀਤਾ ਕੇਜਰੀਵਾਲ, ਕਈ ਹੋਰਾਂ, ਫੇਸਬੁੱਕ, ਯੂ.ਟਿਊਬ ਸਮੇਤ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਜਾਰੀ ਕੀਤਾ ਹੈ।ਇਹ ਨੋਟਿਸ ਉਸ ਪਟੀਸ਼ਨ ’ਤੇ ਜਾਰੀ ਕੀਤਾ ਗਿਆ ਹੈ ਜਿਸ ਵਿਚ 28 ਮਾਰਚ ਨੂੰ ਪੁਲਿਸ ਹਿਰਾਸਤ ਦੌਰਾਨ ਰਾਊਜ਼ ਐਵੇਨਿਊ ਅਦਾਲਤ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੇਸ਼ੀ ਦੌਰਾਨ ਅਦਾਲਤ ਦੇ ਵੀਡੀਓ ਕਾਨਫ਼ਰੰਸਿੰਗ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਅਦਾਲਤ ਵੱਲੋਂ ਇਸ ਮਾਮਲੇ ਵਿਚ ਸੁਨੀਤਾ ਕੇਜਰੀਵਾਲ ਅਤੇ ਪੰਜ ਹੋਰ ਵਿਅਕਤੀਗਤ ਬਚਾਅ ਪੱਖਾਂ ਨੂੰ ਪੋਸਟਾਂ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਗਿਆ ਅਤੇ ਸੋਸ਼ਲ ਮੀਡੀਆ ਕੰਪਨੀਆਂ ਨੂੰ ਉਸ ਦਿਨ ਰਿਕਾਰਡ ਕੀਤੇ ਗਏ ਵੀਡੀਓ ਬਾਰੇ ਕਿਸੀ ਵੀ ਪੋਸਟ ਜਾਂ ਰੀਪੋਸਟ ਨੂੰ ਵੀ ਹਟਾਉਣ ਦਾ ਹੁਕਮ ਦਿੱਤਾ ਗਿਆ ਹੈ।ਇਸ ਮਾਮਲੇ ਦੀ ਸੁਣਵਾਈ ਅਦਾਲਤ ਹੁਣ 9 ਜੁਲਾਈ ਨੂੰ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।