ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 14 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਸਰਕਾਰ ਨੇ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ 22 ਤੋਂ 26 ਜੁਲਾਈ, 2024 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26, ਚੰਡੀਗੜ੍ਹ ਵਿਖੇ ਕਰਵਾਈਆਂ ਜਾਣਗੀਆਂ।
ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐਸ ਅਧਿਕਾਰੀ, ਤਹਿਸੀਲਦਾਰ/ਮਾਲ ਵਿਭਾਗ ਦੇ ਅਧਿਕਾਰੀ, ਜੰਗਲਾਤ ਵਿਭਾਗ ਦੇ ਅਧਿਕਾਰੀ, ਖੇਤੀਬਾੜੀ/ਭੂਮੀ ਪ੍ਰਬੰਧਨ/ਬਾਗਬਾਨੀ ਵਿਭਾਗ ਦੇ ਅਧਿਕਾਰੀ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ, ਜੇਲ੍ਹ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ, ਐਲਸੀਐਸ, ਕਿਰਤ ਵਿਭਾਗ ਅਤੇ ਰੁਜ਼ਗਾਰ ਵਿਭਾਗ ਦੇ ਅਧਿਕਾਰੀਆਂ ਅਤੇ ਕਰ ਅਤੇ ਆਬਕਾਰੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀਆਂ ਅਸਾਮੀਆਂ ਲਈ ਪ੍ਰੀਖਿਆਵਾਂ ਲਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਸਿੱਧੇ ਭੇਜੀਆਂ ਗਈਆਂ ਅਰਜ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਵਿਚਾਰਿਆ ਨਹੀਂ ਜਾਵੇਗਾ। ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ।

Leave a Reply

Your email address will not be published. Required fields are marked *