ਪਹਾੜਾਂ ‘ਚ ਘੁੰਮਣ ਚੱਲੇ 3 ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਓਰੋ:
ਹਰਿਆਣਾ ਦੇ ਕੁਰੂਕਸ਼ੇਤਰ ਦੇ ਇਸਮਾਈਲਾਬਾਦ ‘ਚ ਹਾਈਵੇ ‘ਤੇ ਖੜ੍ਹੀ ਰੋਡਵੇਜ਼ ਦੀ ਬੱਸ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਇੱਕੋ ਪਿੰਡ ਦੇ ਤਿੰਨ ਦੋਸਤਾਂ ਦੀ ਮੌਤ ਹੋ ਗਈ। ਤਿੰਨੋਂ ਸੋਨੀਪਤ ਜ਼ਿਲ੍ਹੇ ਦੇ ਪਿੰਡ ਦੁਬੇਟਾ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਦੀ ਪਛਾਣ ਦਿਨੇਸ਼ (37), ਅਨਿਲ (32) ਅਤੇ ਰਮੇਸ਼ (40) ਵਜੋਂ ਹੋਈ ਹੈ।
ਕਾਰ ਵਿੱਚ ਸਵਾਰ ਹੋ ਕੇ ਤਿੰਨੇ ਦੋਸਤ ਹਿਮਾਚਲ ਪ੍ਰਦੇਸ਼ ਦੇ ਕੁੱਲੂ ਮਨਾਲੀ ਘੁੰਮਣ ਜਾ ਰਹੇ ਸਨ। ਰਾਤ ਕਰੀਬ 12 ਵਜੇ ਉਨ੍ਹਾਂ ਦੀ ਕਾਰ ਐਨਐਚ-152 ‘ਤੇ ਖੜ੍ਹੀ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ। ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤੀਜੇ ਨੇ ਹਸਪਤਾਲ ਪਹੁੰਚਦਿਆਂ ਦਮ ਤੋੜ ਦਿੱਤਾ।
ਪੁਲਿਸ ਅਨੁਸਾਰ ਪੰਚਕੂਲਾ ਡਿਪੂ ਦੀ ਰੋਡਵੇਜ਼ ਬੱਸ ਦਾ ਅੱਗੇ ਵਾਲਾ ਟਾਇਰ ਪੈਂਚਰ ਹੋਣ ਕਾਰਨ ਸੜਕ ’ਤੇ ਖੜ੍ਹੀ ਸੀ। ਹਨੇਰੇ ਵਿੱਚ ਕਾਰ ਉਸ ਵਿੱਚ ਜਾ ਟਕਰਾਈ। ਪੁਲਸ ਨੇ ਰੋਡਵੇਜ਼ ਬੱਸ ਦੇ ਡਰਾਈਵਰ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *