ਫਗਵਾੜਾ : ਟਰੈਕਟਰਾਂ ਦੀ ਰੇਸ ਦੌਰਾਨ ਵਾਪਰਿਆ ਹਾਦਸਾ,ਪੰਜ ਦੀ ਹਾਲਤ ਨਾਜੁਕ

ਚੰਡੀਗੜ੍ਹ ਪੰਜਾਬ


ਫਗਵਾੜਾ, 16 ਜੂਨ, ਬੋਲੇ ਪੰਜਾਬ ਬਿਓਰੋ:
ਫਗਵਾੜਾ ਦੇ ਪਿੰਡ ਡੋਮੇਲੀ ਵਿੱਚ ਟਰੈਕਟਰਾਂ ਨਾਲ ਰੇਸ ਲਗਾ ਰਹੇ ਵਿਅਕਤੀ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ। ਬੇਕਾਬੂ ਹੋਏ ਉਕਤ ਟਰੈਕਟਰ ਨੇ ਰੇਸ ਦੇਖਣ ਲਈ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ ‘ਚ ਕਰੀਬ 5 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ।
ਇਸ ਪੂਰੀ ਘਟਨਾ ਦੀਆਂ ਕੁਝ ਦਿਲ ਕੰਬਾਊ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਫਗਵਾੜਾ ਪੁਲਿਸ ਨੇ ਇਸ ਮਾਮਲੇ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਐਸਪੀ ਫਗਵਾੜਾ ਨੇ ਮੌਕੇ ’ਤੇ ਪਹੁੰਚ ਕੇ ਤਿੰਨ ਟਰੈਕਟਰ ਵੀ ਕਬਜ਼ੇ ਵਿੱਚ ਲਏ।
ਡੀਐਸਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਟਰੈਕਟਰਾਂ ਦੀ ਰੇਸ ਚੱਲ ਰਹੀ ਸੀ ਅਤੇ ਉਸ ਦੌਰਾਨ ਇਹ ਹਾਦਸਾ ਵਾਪਰ ਗਿਆ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਪੁਲਿਸ ਨੂੰ ਦੇਖਦੇ ਹੀ ਸਾਰੀ ਭੀੜ ਮੌਕੇ ਤੋਂ ਭੱਜ ਗਈ। ਮੌਕੇ ਤੋਂ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਤਿੰਨ ਜ਼ਖ਼ਮੀਆਂ ਨੂੰ ਫਗਵਾੜਾ ਅਤੇ ਜਲੰਧਰ ਦੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਡੀਐੱਸਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਦੇ ਪਿੰਡ ਡੋਮੇਲੀ ਵਿੱਚ ਨਾਜਾਇਜ਼ ਟਰੈਕਟਰ ਰੇਸ ਚੱਲ ਰਹੀ ਹੈ ਅਤੇ ਉਸ ਥਾਂ ‘ਤੇ ਹਾਦਸਾ ਵਾਪਰ ਗਿਆ ਹੈ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਤਿੰਨ ਟਰੈਕਟਰ ਜ਼ਬਤ ਕੀਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।