ਫਗਵਾੜਾ : ਟਰੈਕਟਰ ਰੇਸ ਕਰਵਾਉਣ ਵਾਲੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ ਪੰਜਾਬ


ਫਗਵਾੜਾ, 16 ਜੂਨ, ਬੋਲੇ ਪੰਜਾਬ ਬਿਓਰੋ:
ਬਲਾਕ ਦੇ ਪਿੰਡ ਡੁਮੇਲੀ ਵਿਖੇ ਗੈਰ ਕਾਨੂੰਨੀ ਢੰਗ ਨਾਲ ਕਰਵਾਈ ਟਰੈਕਟਰ ਰੇਸ ਦੇ ਮਾਮਲੇ ’ਚ ਰਾਵਲਪਿੰਡੀ ਪੁਲਿਸ ਨੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਤਿੰਨ ਟਰੈਕਟਰ ਬ੍ਰਾਮਦ ਕਰ ਲਏ ਹਨ। ਇਹ ਪ੍ਰਗਟਾਵਾ ਇਥੇ ਐਸ.ਪੀ. ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਲੰਧਰ ਰੇਂਜ ਦੇ ਡੀ.ਆਈ.ਜੀ ਹਰਮਨਵੀਰ ਸਿੰਘ ਗਿੱਲ ਨੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੈਰ ਕਾਨੂੰਨੀ ਖੇਡਾਂ ‘ਤੇ ਰੋਕ ਲਗਾਈ ਹੋਈ ਹੈ। ਜਿਸ ਦੇ ਬਾਵਜੂਦ ਪ੍ਰਬੰਧਕਾਂ ਨੇ ਆਪਣੀ ਮਨਮਰਜ਼ੀ ਕੀਤੀ ਜਿਸ ਕਾਰਨ ਹਾਦਸਾ ਵਾਪਰਿਆ।ਇਸ ਹਾਦਸੇ ‘ਚ ਹੋਏ ਨੁਕਸਾਨ ਤੋਂ ਇਲਾਵਾ ਹੋਰ ਵੱਡਾ ਹਾਦਸਾ ਹੋਣੋਂ ਵੀ ਬੱਚ ਗਿਆ। ਉਨ੍ਹਾਂ ਦੱਸਿਆ ਕਿ ਸਾਡੇ ਖੁਫ਼ੀਆ ਵਿਭਾਗ ਵਲੋਂ ਇਨ੍ਹਾਂ ਖੇਡਾਂ ਦੌਰਾਨ ਦੌੜ ’ਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦੀ ਪੜਤਾਲ ਕਰਵਾਈ ਜਾ ਰਹੀ ਹੈ ਤੇ ਜੋ ਵੀ ਇਸ ‘ਚ ਦੋਸ਼ੀ ਪਾਏ ਜਾਣਗੇ ਉਨ੍ਹਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ। ਇਸ ਮੌਕੇ ਐਸ.ਐਸ.ਪੀ. ਵਤਸਲਾ ਗੁਪਤਾ, ਐਸ.ਪੀ (ਡੀ) ਗੁਰਪ੍ਰੀਤ ਸਿੰਘ ਗਿੱਲ, ਡੀ.ਐਸ.ਪੀ ਜਸਪ੍ਰੀਤ ਸਿੰਘ ਵੀ ਸ਼ਾਮਿਲ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।