9 ਕਰੋੜ ਰੁਪਏ ਦੀਆਂ ਗੋਲੀਆਂ ਸਮੇਤ ਦੋ ਤਸਕਰ ਗ੍ਰਿਫਤਾਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਦਿਸਪੁਰ, 16 ਜੂਨ, ਬੋਲੇ ਪੰਜਾਬ ਬਿਓਰੋ:
ਅਸਾਮ ਦੇ ਕਰੀਮਗੰਜ ‘ਚ 9 ਕਰੋੜ ਰੁਪਏ ਦੀਆਂ ਯਾਬਾ ਗੋਲੀਆਂ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਕਰੀਮਗੰਜ ਪੁਲਿਸ ਅਤੇ ਬੀਐਸਐਫ ਨੇ ਇੱਕ ਸੰਯੁਕਤ ਆਪ੍ਰੇਸ਼ਨ ਚਲਾਇਆ ਅਤੇ 9 ਕਰੋੜ ਰੁਪਏ ਦੀਆਂ 30,000 ਯਾਬਾ ਗੋਲੀਆਂ ਜ਼ਬਤ ਕੀਤੀਆਂ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀ.ਐਮ ਸਰਮਾ ਨੇ ਪੁਲਿਸ ਅਤੇ ਬੀ.ਐਸ.ਐਫ ਦੀ ਤਾਰੀਫ਼ ਕੀਤੀ। ਤੁਹਾਨੂੰ ਦੱਸ ਦੇਈਏ ਕਿ ਯਾਬਾ ਮੇਥਾਮਫੇਟਾਮਾਈਨ ਅਤੇ ਕੈਫੀਨ ਦਾ ਸੁਮੇਲ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।