ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਆਨੰਦ ਕਾਰਜ ਸੰਪੰਨ

ਚੰਡੀਗੜ੍ਹ ਪੰਜਾਬ


ਮੋਹਾਲੀ, 16 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਉਨ੍ਹਾਂ ਦੇ ਆਨੰਦ ਕਾਰਜ਼ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਹੋਏ ਹਨ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।
ਇਸ ਤੋਂ ਬਾਅਦ ਨਵਾਂ ਵਿਆਹਿਆ ਜੋੜਾ ਮੈਰਿਜ ਪੈਲੇਸ ਚਲਾ ਗਿਆ। ਜਿੱਥੇ ਪਾਰਟੀ ਰੱਖੀ ਗਈ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਰਾਜਨੀਤੀ ਦੇ ਖੇਤਰ ਦੇ ਕਈ ਮਸ਼ਹੂਰ ਲੋਕ ਇਸ ਮੌਕੇ ਪਹੁੰਚੇ ਹੋਏ ਹਨ। ਇਸ ਤੋਂ ਬਾਅਦ ਸ਼ਾਮ ਪੰਜ ਵਜੇ ਡੋਲੀ ਰਵਾਨਾ ਹੋਵੇਗੀ।
ਅਨਮੋਲ ਗਗਨ ਮਾਨ ਦਾ ਪਰਿਵਾਰ ਮੂਲ ਰੂਪ ਵਿੱਚ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਾਲਾਂਕਿ ਉਨ੍ਹਾਂ ਦਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ‘ਚ ਹੀ ਬੀਤਿਆ ਹੈ। ਇਸ ਦੇ ਨਾਲ ਹੀ ਉਸ ਨੇ ਆਪਣੀ ਪੜ੍ਹਾਈ ਚੰਡੀਗੜ੍ਹ ਤੋਂ ਕੀਤੀ। ਇਸ ਤੋਂ ਬਾਅਦ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਈ। ਅਨਮੋਲ ਗਗਨ ਮਾਨ ਨੇ ਸਾਲ 2022 ਵਿੱਚ ਪਹਿਲੀ ਵਾਰ ਖਰੜ ਤੋਂ ਵਿਧਾਨ ਸਭਾ ਚੋਣ ਜਿੱਤੀ।

Leave a Reply

Your email address will not be published. Required fields are marked *