ਪੱਟੀ, 16 ਜੂਨ, ਬੋਲੇ ਪੰਜਾਬ ਬਿਓਰੋ:
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਪੱਟੀ ਸ਼ਹਿਰ ਦੇ ਇਕ ਨੌਜਵਾਨ ਸੁਖਮਨਪਾਲ ਸਿੰਘ ਦੀ ਭੇਤਭਰੇ ਹਾਲਾਤਾਂ ’ਚ ਮੌਤ ਹੋ ਗਈ। ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗਿਆ ਸੀ।
ਜਦ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਤਕਰੀਬਨ 300 ਕੁ ਮੀਟਰ ਦੂਰੀ ‘ਤੇ ਸੀ ਤਾਂ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ। ਪਰਿਵਾਰਕ ਮੈਂਬਰਾਂ ਮੁਤਾਬਿਕ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨਾਲ ਉਨ੍ਹਾਂ ਦੀ ਫੋਨ ‘ਤੇ ਗੱਲ ਚੱਲ ਰਹੀ ਹੈ, ਪਰ ਸੁਖਮਨਪਾਲ ਸਿੰਘ ਦੇ ਬਾਕੀ ਸਾਥੀਆਂ ਨਾਲ ਉਨ੍ਹਾਂ ਦੀ ਗੱਲ ਨਹੀਂ ਹੋ ਰਹੀ।ਮ੍ਰਿਤਕ ਦੇਹ ਪਿੰਡ ਲਿਆਉਣ ਲਈ ਪਰਿਵਾਰਕ ਮੈਂਬਰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਗਏ ਹਨ।