ਪੰਜਾਬ ਪੁਲਿਸ ਦੇ 9 ਐਸਐਚਓਜ ਦੇ ਤਬਾਦਲੇ

ਚੰਡੀਗੜ੍ਹ ਪੰਜਾਬ


ਲੁਧਿਆਣਾ, 17 ਜੂਨ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਪੰਜਾਬ ਵਿੱਚ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਲ ਕਈ ਥਾਣਿਆਂ ਦੇ ਐਸ.ਐਚ.ਓ. ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਅਧਿਕਾਰੀ ਇਸ ਨੂੰ ਰੁਟੀਨ ਤਬਾਦਲਾ ਦੱਸ ਰਹੇ ਹਨ। ਜਿਨਾਂ ਐਸ.ਐਚ.ਓ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਨੂੰ ਤੁਰੰਤ ਨਵੀਂ ਤਾਇਨਾਤੀ ‘ਤੇ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 17 ਐੱਸ.ਐੱਚ.ਓ. ਅਤੇ 3 ਏ.ਐਸ.ਆਈ ਦੇ ਤਬਾਦਲੇ ਕਰ ਦਿੱਤੇ ਗਏ ਸੀ।
ਜਾਰੀ ਹੁਕਮਾਂ ਅਨੁਸਾਰ ਇੰਸਪੈਕਟਰ ਵਿਜੇ ਨੂੰ ਟਰੈਫਿਕ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਥਾਣਾ ਡਵੀਜ਼ਨ ਨੰਬਰ 5, ਇੰਸਪੈਕਟਰ ਕੁਲਵੰਤ ਕੌਰ ਨੂੰ ਪੁਲਿਸ ਲਾਈਨ ਤੋਂ ਮਹਿਲਾ ਸੈੱਲ, ਇੰਸਪੈਕਟਰ ਬਿਕਰਮਜੀਤ ਸਿੰਘ ਨੂੰ ਪੁਲਿਸ ਲਾਈਨ ਤੋਂ ਸੀ.ਆਈ.ਏ.- 2, ਇੰਸਪੈਕਟਰ ਨਵਦੀਪ ਸਿੰਘ ਨੂੰ ਪੁਲਿਸ ਲਾਈਨ ਤੋਂ ਸੀ.ਆਈ.ਏ.-3, ਇੰਸਪੈਕਟਰ ਰਾਜੇਸ਼ ਕੁਮਾਰ ਨੂੰ ਸੀ.ਆਈ.ਏ.-3 ਤੋਂ ਸੀ.ਆਈ.ਏ.-1, ਇੰਸਪੈਕਟਰ ਜਗਜੀਤ ਸਿੰਘ ਨੂੰ ਪੁਲਿਸ ਥਾਣਾ ਡਵੀਜ਼ਨ ਨੰਬਰ 5 ਤੋਂ ਪੁਲਿਸ ਲਾਈਨ, ਇੰਸਪੈਕਟਰ ਦਵਿੰਦਰ ਕੌਰ ਨੂੰ ਥਾਣਾ ਮਹਿਲਾ ਸੈੱਲ ਤੋਂ ਪੁਲਿਸ ਲਾਈਨਜ਼, ਇੰਸਪੈਕਟਰ ਬੇਅੰਤ ਜੁਨੇਜਾ ਨੂੰ ਸੀ.ਆਈ.ਏ.-2 ਤੋਂ ਪੁਲਿਸ ਲਾਈਨਜ਼, ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀਆਈਏ-1 ਤੋਂ ਹਟਾ ਕੇ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *