ਸ਼੍ਰੀਨਗਰ, 17 ਜੂਨ, ਬੋਲੇ ਪੰਜਾਬ ਬਿਓਰੋ:
ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ‘ਚ ਐਤਵਾਰ ਅੱਧੀ ਰਾਤ ਤੋਂ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ ਹੈ। ਦੋ ਤੋਂ ਤਿੰਨ ਅੱਤਵਾਦੀਆਂ ਦੇ ਘਿਰੇ ਹੋਣ ਦੀ ਸੰਭਾਵਨਾ ਹੈ। ਪੁਲਸ ਮੁਤਾਬਕ ਜ਼ਿਲੇ ਦੇ ਅਰਗਾਮ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ‘ਤੇ 3 ਪੈਰਾ, 13 ਰਾਸ਼ਟਰੀ ਰਾਈਫਲਜ਼ ਅਤੇ ਬਾਂਦੀਪੋਰਾ ਪੁਲਸ ਦੇ ਜਵਾਨਾਂ ਨੇ ਪਿੰਡ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਇਸ ਦੌਰਾਨ ਘੇਰਾ ਹੋਰ ਸਖ਼ਤ ਹੁੰਦਾ ਦੇਖ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਕਾਰਨ ਮੁਕਾਬਲਾ ਸ਼ੁਰੂ ਹੋਇਆ। ਸੁਰੱਖਿਆ ਬਲਾਂ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ, ਤਾਂ ਜੋ ਅੱਤਵਾਦੀ ਹਨੇਰੇ ਦਾ ਫਾਇਦਾ ਉਠਾ ਕੇ ਭੱਜ ਨਾ ਸਕਣ।