ਦਫ਼ਤਰ ਦੇਰ ਨਾਲ ਪਹੁੰਚਣ ਵਾਲੇ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 17 ਜੂਨ, ਬੋਲੇ ਪੰਜਾਬ ਬਿਓਰੋ:
ਕੇਂਦਰ ਸਰਕਾਰ ਵਲੋਂ ਦਫ਼ਤਰ ਦੇਰ ਨਾਲ ਪਹੁੰਚਣ ਵਾਲੇ ਮੁਲਾਜ਼ਮਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।ਚਿਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੇ ਲੇਟ ਆਉਣ ਅਤੇ ਦਫ਼ਤਰ ਤੋਂ ਜਲਦੀ ਜਾਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਇਹ ਸਾਹਮਣੇ ਆਇਆ ਹੈ ਕਿ ਬਹੁਤ ਸਾਰੇ ਕਰਮਚਾਰੀ ਆਧਾਰ ਸਮਰਥਿਤ ਬਾਇਓਮੈਟ੍ਰਿਕ ਹਾਜ਼ਰੀ ਪ੍ਰਣਾਲੀ (AEBAS) ਵਿਚ ਅਪਣੀ ਹਾਜ਼ਰੀ ਦਰਜ ਨਹੀਂ ਕਰ ਰਹੇ ਸਨ ਅਤੇ ਕੁਝ ਕਰਮਚਾਰੀ ਨਿਯਮਤ ਤੌਰ ‘ਤੇ ਦੇਰੀ ਨਾਲ ਦਫਤਰ ਪਹੁੰਚ ਰਹੇ ਸਨ।
ਇਕ ਹੁਕਮ ਵਿਚ ਕਿਹਾ ਗਿਆ ਹੈ ਕਿ ਦੇਰ ਨਾਲ ਆਉਣਾ ਅਤੇ ਦਫਤਰ ਤੋਂ ਜਲਦੀ ਨਿਕਲਣ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਹਰ ਹਾਲਤ ਰੋਕਿਆ ਜਾਵੇ। ਮੌਜੂਦਾ ਨਿਯਮਾਂ ਦੇ ਤਹਿਤ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਾਰੇ ਕੇਂਦਰ ਸਰਕਾਰ ਦੇ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਕਰਮਚਾਰੀ ਏ.ਈ.ਬੀ.ਏ.ਐਸ. ਦੀ ਵਰਤੋਂ ਕਰਦੇ ਹੋਏ ਅਪਣੀ ਹਾਜ਼ਰੀ ਦਰਜ ਕਰਨ। ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਬਾਇਓਮੀਟ੍ਰਿਕ ਮਸ਼ੀਨਾਂ ਹਰ ਸਮੇਂ ਚਾਲੂ ਰਹਿਣ।

Leave a Reply

Your email address will not be published. Required fields are marked *