ਨਵੀਂ ਦਿੱਲੀ, 17 ਜੂਨ, ਬੋਲੇ ਪੰਜਾਬ ਬਿਓਰੋ:
ਬਿਹਾਰ-ਬੰਗਾਲ ਸਰਹੱਦ ਨੇੜੇ ਰੇਲ ਹਾਦਸਾ ਵਾਪਰਿਆ। ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ (13174) ਨੂੰ ਇੱਕ ਮਾਲ ਗੱਡੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕੰਜਨਜੰਗਾ ਐਕਸਪ੍ਰੈਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਤੋਂ ਬਾਅਦ ਹੜਕੰਪ ਮਚ ਗਿਆ। ਰੇਲਵੇ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰੰਗਾ ਪਾਣੀ ਅਤੇ ਨਿਜਬਾੜੀ ਨੇੜੇ ਵਾਪਰੇ ਇਸ ਹਾਦਸੇ ਵਿੱਚ ਤਿੰਨ ਬੋਗੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਰੇਲਵੇ ਦੀ ਟੀਮ ਬਚਾਅ ਕਾਰਜ ‘ਚ ਲੱਗੀ ਹੋਈ ਹੈ। ਜ਼ਖਮੀ ਯਾਤਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਰੇਲਵੇ ਦਾ ਕੰਮਕਾਜ ਠੱਪ ਹੈ। ਘਟਨਾ ਤੋਂ ਬਾਅਦ ਰੇਲਵੇ ਅਧਿਕਾਰੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ।