ਅਟਾਰੀ ਵਾਹਗਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਸਮਾਂ ਬਦਲਿਆ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 18 ਜੂਨ, ਬੋਲੇ ਪੰਜਾਬ ਬਿਓਰੋ:
ਭਾਰਤ-ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਇਸ ਰਿਟਰੀਟ ਸੈਰੇਮਨੀ ਨੂੰ ਲੈ ਕੇ ਇਕ ਅਹਿਮ ਖਬਰ ਮਿਲੀ ਹੈ। ਦਰਅਸਲ, ਵਧਦੀ ਗਰਮੀ ਦੇ ਮੱਦੇਨਜ਼ਰ ਬੀਐਸਐਫ ਨੇ ਅਟਾਰੀ ਵਾਹਗਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਹੈ।
ਜਾਣਕਾਰੀ ਮੁਤਾਬਕ ਹੁਣ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਬੀ ਐੱਸ ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਕੜਾਕੇ ਦੀ ਗਰਮੀ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 6.30 ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲੇ ਰਿਟਰੀਟ ਸਮਾਰੋਹ ਦਾ ਸਮਾਂ ਸ਼ਾਮ 6 ਵਜੇ ਸੀ। ਸੈਨਿਕਾਂ ਨੇ ਸੈਲਾਨੀਆਂ ਨੂੰ ਸਮਾਰੋਹ ਦੇਖਣ ਲਈ ਨਿਰਧਾਰਤ ਸਮੇਂ ਤੋਂ ਪਹਿਲਾਂ ਅਟਾਰੀ ਸਰਹੱਦ ‘ਤੇ ਪਹੁੰਚਣ ਦੀ ਸੂਚਨਾ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।