ਟਿੱਬਾ ਨੇੜੇ ਬਾਈਕ ਅਤੇ ਐਕਟਿਵਾ ਦੀ ਹੋਈ ਟੱਕਰ, ਤਿੰਨ ਨੌਜਵਾਨਾਂ ਦੀ ਮੌਤ

ਚੰਡੀਗੜ੍ਹ ਪੰਜਾਬ


ਸੁਲਤਾਨਪੁਰ ਲੋਧੀ, 18 ਜੂਨ, ਬੋਲੇ ਪੰਜਾਬ ਬਿਓਰੋ:
ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਟਿੱਬਾ ਨੇੜੇ ਸੋਮਵਾਰ ਦੇਰ ਰਾਤ ਦੋ ਵਾਹਨਾਂ ਦੀ ਟੱਕਰ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਤਿੰਨ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸੀ.ਐਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ। ਮੌਕੇ ‘ਤੇ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ ਇਹ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।
ਜਾਣਕਾਰੀ ਅਨੁਸਾਰ ਸੋਮਵਾਰ ਰਾਤ ਕਰੀਬ 9.30 ਵਜੇ ਸੀ.ਐੱਚ.ਸੀ ਟਿੱਬਾ ਤੋਂ ਥੋੜੀ ਦੂਰੀ ‘ਤੇ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ‘ਤੇ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਸੀ.ਐੱਚ.ਸੀ ਸੈਂਟਰ ਟਿੱਬਾ ਵਿਖੇ ਦਾਖਲ ਕਰਵਾਇਆ।

Leave a Reply

Your email address will not be published. Required fields are marked *