ਪਟਿਆਲ਼ਾ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ

Uncategorized


ਪਟਿਆਲ਼ਾ, 18 ਜੂਨ ,ਬੋਲੇ ਪੰਜਾਬ ਬਿਓਰੋ:
ਕੈਨੇਡਾ ਦੇ ਸ਼ਹਿਰ ਮੌਂਕਟਨ ’ਚ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (24 ਸਾਲ) ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਕਸਬਾ ਬਲਬੇੜਾ ਨੇੜਲੇ ਪਿੰਡ ਨਨਾਨਸੂ ਦੇ ਆੜ੍ਹਤੀ ਰਾਜਿੰਦਰ ਸਿੰਘ ਦਾ ਇਕਲੌਤਾ ਪੁੱਤਰ ਗੁਰਪ੍ਰੀਤ ਸਿੰਘ ਢਾਈ ਸਾਲ ਪਹਿਲਾਂ ਚੰਗੇ ਭਵਿੱਖ ਲਈ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ।
ਗੁਰਪ੍ਰੀਤ ਸਿੰਘ ਅਪਣੀ ਪੜ੍ਹਾਈ ਪੂਰੀ ਕਰਕੇ ਕੁੱਝ ਦਿਨ ਪਹਿਲਾਂ ਹੀ ਕੈਨੇਡਾ ਵਿਚ ਪੀਆਰ ਹੋਇਆ ਸੀ। ਬੀਤੇ ਦਿਨੀਂ ਉਹ ਅਪਣੇ ਦੋਸਤਾਂ ਨਾਲ ਪਹਾੜੀ ਖੇਤਰ ਵਿਚ ਘੁੰਮਣ ਗਿਆ ਸੀ ਜਿਥੇ ਝਰਨੇ ਹੇਠ ਨਹਾਉਣ ਸਮੇਂ ਹਾਦਸਾ ਵਾਪਰ ਗਿਆ ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਗੁਰਪ੍ਰੀਤ ਸਿੰਘ ਦੀ ਬੇਵਕਤੀ ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਗੁਰਪ੍ਰੀਤ ਸਿੰਘ ਦਾ ਅੱਜ ਉਸ ਦੇ ਪਿੰਡ ਵਿਚ ਸਸਕਾਰ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।