ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ, ਹੀਟ ਵੇਵ ਦਾ ਅਲਰਟ ਜਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ’ਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ।

ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ, ਪੱਛਮੀ ਗੜਬੜੀ ਦੇ 19 ਤੋਂ 21 ਜੂਨ ਦਰਮਿਆਨ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਦੀ ਖਪਤ 43 ਫੀਸਦੀ ਵਧੀ ਹੈ। ਪਿਛਲੇ ਸਾਲ ਜੂਨ ਵਿੱਚ ਬਿਜਲੀ ਦੀ ਮੰਗ 11309 ਮੈਗਾਵਾਟ ਸੀ, ਜੋ ਵਧ ਕੇ 15775 ਮੈਗਾਵਾਟ ਹੋ ਗਈ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਲਈ ਹੀਟ ਵੇਵ ਅਤੇ ਗਰਮੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ,ਪਟਿਆਲਾ, ਮੋਹਾਲੀ ਅਤੇ ਮਾਲੇਕੋਟਲਾ ਲਈ ਯੈਲੋ ਅਲਰਟ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।