ਚੰਡੀਗੜ੍ਹ 18 ਜੂਨ ,ਬੋਲੇ ਪੰਜਾਬ ਬਿਓਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 18 ਜੂਨ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ ਦੀ ਮੀਟਿੰਗ ਸੱਦੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਹ ਮੀਟਿੰਗ ਅੱਜ ਦੁਪਹਿਰੇ 12 ਵਜੇ ਹੈ। ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਅਤੇ ਚੁਸਤ ਦਰੁਸਤ ਸਰਕਾਰੀ ਕੰਮਕਾਜ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਟਿਵ ਮੋੜ ਦੇ ਵਿੱਚ ਨਜ਼ਰ ਆ ਰਹੇ ਹਨ।ਬੀਤੇ ਦਿਨ 17 ਜੂਨ ਨੂੰ ਮੁੱਖ ਮੰਤਰੀ ਨੇ ਜਲੰਧਰ ਜ਼ਿਲ੍ਹੇ ਨੂੰ ਛੱਡ ਕੇ ਸੂਬੇ ਦੇ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਨਾਲ ਮੁਲਾਕਾਤ ਕੀਤੀ ਹੈ, ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਸਿਵਲ ਪ੍ਰਸ਼ਾਸਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਹੈ। ਮੁੱਖ ਮੰਤਰੀ ਨੇ ਜਿਲ੍ਹਾ ਮੁਖੀਆਂ ਨੂੰ ਚੁਸਤ ਦਰੁਸਤ ਪ੍ਰਸ਼ਾਸਨ ਪ੍ਰਦਾਨ ਕਰਨ ਨੂੰ ਲੈ ਕੇ ਨਿਰਦੇਸ਼ ਵੀ ਦਿੱਤੇ ਹਨ। ਇਸੇ ਤਰਾਂ ਅੱਜ ਹੋਣ ਵਾਲੀ ਜ਼ਿਲਾ ਪੁਲਿਸ ਮੁਖੀਆਂ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਨੂੰਨ ਵਿਵਸਥਾ ਨੂੰ ਚੁਸਤ ਦਰੁਸਤ ਬਣਾਉਣ ਦੇ ਲਈ ਜਰੂਰੀ ਦਿਸ਼ਾ ਨਿਰਦੇਸ਼ ਦੇਣਗੇ ਅਤੇ ਪੁਲਿਸ ਕਮਿਸ਼ਨਰਾਂ ਤੋਂ ਜਰੂਰੀ ਜਾਣਕਾਰੀਆਂ ਵੀ ਹਾਸਿਲ ਕਰਨਗੇ।