ਚੰਡੀਗੜ੍ਹ, 19 ਜੂਨ, ਬੋਲੇ ਪੰਜਾਬ ਬਿਓਰੋ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਦੇ ਨਾਂ ਦੀ ਸਿਫਾਰਸ਼ ਕਰਨ ਵਾਸਤੇ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਤੇ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਚੋਣ ਮੁਹਿੰਮ ਦੀ ਨਿਗਰਾਨੀ ਤੇ ਪ੍ਰਬੰਧ ਵੀ ਵੇਖੇਗੀ। ਇਹ ਜਾਣਕਾਰੀ ਪਾਰਟੀ ਵੱਲੋਂ ਜਾਰੀ ਕੀਤੇ ਬਿਆਨ ਵਿਚ ਦਿੱਤੀ ਗਈ।