ਚੰਡੀਗੜ੍ਹ 19 ਜੂਨ,ਬੋਲੇ ਪੰਜਾਬ ਬਿਓਰੋ: ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਨਜ਼ਰਬੰਦੀ ਤਹਿਤ NSA ‘ਚ ਇੱਕ ਸਾਲ ਦਾ ਵਾਧਾ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਐਨਐਸਏ ਵਿਚ ਇੱਕ ਸਾਲ ਲਈ, ਯਾਨੀਕਿ 23 ਅਪ੍ਰੈਲ 2025 ਤੱਕ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਈਮਾਨ ਸਿੰਘ ਖਾਰਾ ਨੇ ਦਿੱਤੀ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ‘ਤੇ ਲਾਏ ਗਏ ਐਨ.ਐਸ.ਏ. ਦੀ ਮਿਆਦ ਵੀ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਐਡਵਾਈਜ਼ਰੀ ਬੋਰਡ ਵੱਲੋਂ ਐਨਐਸਏ ਤੇ ਮੋਹਰ ਲਾਉਣ ਮਗਰੋਂ ਰਸਮੀਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪਪਲਪ੍ਰੀਤ, ਪ੍ਰਧਾਨਮੰਤਰੀ ਬਾਜੇਕੇ, ਦਲਜੀਤ ਕਲਸੀ ਸਮੇਤ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ‘ਤੇ ਵੀ ਐਨਐਸਏ ਵਧਾਇਆ ਗਿਆ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ 2 ਲੱਖ ਤੋਂ ਜ਼ਿਆਦਾ ਵੋਟਾਂ ਨਾਲ ਜਿੱਤਿਆ ਹੈ।