ਐੱਸ. ਏ. ਐੱਸ. ਨਗਰ ਮੁਹਾਲੀ 19 ਜੂਨ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਚਰਨਜੀਤ ਸਿੰਘ ਜੀ ਸ੍ਰੀ ਚਮਕੌਰ ਸਾਹਿਬ ਵਾਲਿਆਂ ਦੇ ਇਨਟਰਨੈਸ਼ਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੁਆਰਾ ਦੇਸ਼ ਕੌਮ ਅਤੇ ਧਰਮ ਬਚਾਉਣ ਖਾਤਰ 90 ਸਾਲ ਦੀ ਉਮਰ ਵਿੱਚ ਇਸ ਅਸਥਾਨ ਹਜ਼ਾਰਾਂ ਸਿੰਘਾਂ ਸਮੇਤ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦੇਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਮਨਜਿੰਦਰ ਸਿੰਘ ਜੀ ਹਜ਼ੂਰੀ ਰਾਗੀ ਗੁ ਸ੍ਰੀ ਨਾਢਾ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਤਰਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਵਲੋ ਸਿੱਖ ਰਾਜ ਦੀ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਬ੍ਰਿਟਿਸ਼ ਰਾਜ ਖਿਲਾਫ ਇਹ ਪਹਿਲੀ ਜੰਗ ਸੀ। ਇਸ ਤੋਂ ਇਲਾਵਾ ਬੀਬੀ ਕਮਲਜੀਤ ਕੌਰ, ਭਾਈ ਦਲਜੀਤ ਸਿੰਘ ਭਾਈ ਜਸਵਿੰਦਰ ਸਿੰਘ ਜੀ, ਸ਼੍ਰੋਮਣੀ ਪ੍ਰਚਾਰਕ ਭਾਈ ਕੁਲਦੀਪ ਸਿੰਘ ਜੀ, ਭਾਈ ਗੁਰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਅਕਾਲ ਕਵੀਸ਼ਰੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਪਿੰਡ ਅਤੇ ਇਲਾਕੇ ਦੇ ਕਈ ਪਤਵੰਤੇ ਸਜੱਣ ਅਤੇ ਉੱਘੇ ਸਿਆਸੀ ਆਗੂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚੇ ਹੋਏ ਸਨ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮਾਹਿਰ ਡਾਕਟਰਾਂ ਵਲੋ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਦਵਾਈ ਪ੍ਰਬੰਧਕ ਕਮੇਟੀ ਵਲੋ ਦਿੱਤੀ ਗਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਤੇ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 25 ਜੂਨ ਨੂੰ ਧੰਨ ਧੰਨ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਇਸ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਣਗੇ । ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।