ਗੁਹਾਟੀ, 19 ਜੂਨ, ਬੋਲੇ ਪੰਜਾਬ ਬਿਓਰੋ:
ਆਸਾਮ ‘ਚ ਬੀਤੀ ਰਾਤ ਕਰੀਮਗੰਜ ਦੇ ਬਦਰਪੁਰ ਇਲਾਕੇ ‘ਚ ਜ਼ਮੀਨ ਖਿਸਕਣ ਕਾਰਨ ਤਿੰਨ ਨਾਬਾਲਗਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੁਪਰਡੈਂਟ ਪਾਰਥ ਪ੍ਰੋਤਿਮ ਦਾਸ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਅਸਾਮ ਵਿੱਚ ਹੜ੍ਹ ਦੀ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ। 15 ਜ਼ਿਲ੍ਹਿਆਂ ਦੇ 1.61 ਲੱਖ ਤੋਂ ਵੱਧ ਲੋਕ ਹੜ੍ਹ ਨਾਲ ਪ੍ਰਭਾਵਿਤ ਹਨ। ਸੂਬੇ ‘ਚ ਹੁਣ ਤੱਕ 26 ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਏ.ਐੱਸ.ਡੀ.ਐੱਮ.ਏ.) ਦੀ ਹੜ੍ਹ ਰਿਪੋਰਟ ਅਨੁਸਾਰ ਮੰਗਲਵਾਰ ਨੂੰ ਹੈਲਾਕਾਂਡੀ ਜ਼ਿਲ੍ਹੇ ਵਿੱਚ ਹੜ੍ਹ ਦੇ ਪਾਣੀ ਵਿੱਚ ਡੁੱਬਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ।