ਪੰਜਾਬ ਪੁਲਿਸ ਦੇ ਸੇਵਾਮੁਕਤ ਡੀ.ਐਸ.ਪੀ. ਵੱਲੋਂ ਗੋਲ਼ੀ ਮਾਰ ਕੇ ਖੁਦਕੁਸ਼ੀ

ਚੰਡੀਗੜ੍ਹ ਪੰਜਾਬ


ਲੁਧਿਆਣਾ, 19 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਪੁਲਿਸ ਦੇ ਸੇਵਾਮੁਕਤ ਡੀ.ਐਸ.ਪੀ. ਬਰਜਿੰਦਰ ਸਿੰਘ ਭੁੱਲਰ ਨੇ ਅੱਜ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚਲਾਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਡੀ.ਐਸ.ਪੀ. ਲਾਸ਼ ਕਮਰੇ ‘ਚ ਕੁਰਸੀ ‘ਤੇ ਪਈ ਸੀ।ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਜਾਣਕਾਰੀ ਅਨੁਸਾਰ ਬਰਜਿੰਦਰ ਸਿੰਘ ਭੁੱਲਰ ਕਰੀਬ ਇੱਕ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ। ਜਦੋਂ ਉਹ ਸੇਵਾਮੁਕਤ ਹੋਏ ਤਾਂ ਉਨ੍ਹਾਂ ਦੀ ਆਖਰੀ ਪੋਸਟਿੰਗ ਆਈ.ਆਰ.ਬੀ. ਵਿਚ ਸੀ। ਉਹ ਸਰਾਭਾ ਨਗਰ ਇਲਾਕੇ ਦੇ ਗ੍ਰੀਨ ਐਵੇਨਿਊ ਵਿਖੇ ਆਪਣੇ ਮਾਤਾ-ਪਿਤਾ ਨਾਲ ਰਹਿੰਦਾ ਸੀ ਜਦਕਿ ਉਸ ਦੀ ਪਤਨੀ ਆਪਣੇ ਬੱਚਿਆਂ ਨਾਲ ਵਿਦੇਸ਼ ਰਹਿੰਦੀ ਸੀ। ਪਤਾ ਲੱਗਾ ਹੈ ਕਿ ਬਰਜਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਪ੍ਰੇਸ਼ਾਨੀ ਦਾ ਸ਼ਿਕਾਰ ਸੀ। ਉਹ ਅਕਸਰ ਘਰ ਵਿੱਚ ਆਪਣੇ ਕਮਰੇ ਵਿੱਚ ਇਕੱਲਾ ਬੈਠਾ ਰਹਿੰਦਾ ਸੀ।ਅੱਜ ਕਮਰੇ ਵਿੱਚ ਕੁਰਸੀ ’ਤੇ ਬੈਠ ਕੇ ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

Leave a Reply

Your email address will not be published. Required fields are marked *