ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰੇ

ਚੰਡੀਗੜ੍ਹ ਪੰਜਾਬ

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀਜ਼ਿਲਾ ਪੱਧਰੀ ਮੀਟਿੰਗ ਹੋਈ

ਬਠਿੰਡਾ 19 ਜੂਨ ,ਬੋਲੇ ਪੰਜਾਬ ਬਿਓਰੋ:
ਲੋਕ ਨਿਰਮਾਣ ਵਿਭਾਗ ਦੇ ਵੱਖ ਵੱਖ ਵਿੰਗਾਂ ਵਿੱਚ ਕੰਮ ਕਰਦੀ ਸਿਰਮੌਰ ਜਥੇਬੰਦੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਜ਼ਿਲਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸ਼ੋਰ ਚੰਦ ਗਾਜ ਦੀ ਪ੍ਰਧਾਨਗੀ ਹੇਠ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ ਪ੍ਰੈਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਜਰਨਲ ਸਕੱਤਰ ਬਲਰਾਜ ਸਿੰਘ ਮੌੜ ਨੇ ਦੱਸਿਆ ਕਿ ਮੀਟਿੰਗ ਦੇ ਵਿੱਚ ਆਉਣ ਵਾਲੇ ਸੰਘਰਸ਼ਾਂ ਤੇ ਮੁਲਾਜ਼ਮਾਂ ਦੇ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ,ਰਹਿੰਦੀਆਂ ਡੀਏ ਦੀਆਂ ਕਿਸਤਾਂ ਅਤੇ ਪੇ ਕਮਿਸ਼ਨ ਦੇ ਰਹਿੰਦੇ ਬਕਾਏ ਰਿਲੀਜ਼ ਕੀਤੇ ਜਾਣ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਵਿਭਾਗਾਂ ਦੀਆਂ ਮੰਗਾਂ ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਮੁਲਾਜ਼ਮਾਂ ਦੇ ਚੱਲ ਰਹੇ ਪਿਛਲੇ ਦਿਨੀ ਸੰਘਰਸ਼ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਮੀਟਿੰਗ ਤੋਂ ਪਹਿਲਾਂ ਮੁੱਖ ਇੰਜਨੀਅਰ ਸੀਵਰੇਜ ਬੋਰਡ ਨੂੰ ਮਿਲ ਕੇ ਮੁਲਾਜ਼ਮਾਂ ਦੀਆਂ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਤਨਖਾਹਾਂ ਸਮੇਂ ਸਿਰ ਦੇਣਾ,ਰਿਟਾਇਰ ਕਰਮਚਾਰੀਆਂ ਦੇ ਬਕਾਏ ਦੇਣਾ,ਪ੍ਰਮੋਸ਼ਨ ਚੈਨਲ ਲਾਗੂ ਕਰਨਾ, ਵਧੇ ਡੀ ਸੀ ਰੇਟ ਲਾਗੂ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਪੇਂਡੂ ਜਲ ਸਪਲਾਈਆਂ ਨੂੰ ਪੰਚਾਇਤਾਂ ਨੂੰ ਦੇਣ ਦੀ ਨਿਖੇਧੀ ਕੀਤੀ ਗਈ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੁੱਖ ਦਫਤਰ ਪਟਿਆਲਾ ਵੱਲੋਂ ਜਥੇਬੰਦੀ ਨੂੰ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਅੱਗੇ ਪਾਇਆ ਜਾ ਰਿਹਾ ਹੈ ਅਤੇ ਨਾਂ ਹੀ ਵਰਕਰਾਂ ਦੇ ਮਸਲਿਆਂ ਦਾ ਹੱਲ ਨਾਂ ਕਰਨ ਤੇ ਜਥੇਬੰਦੀ ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ 21 ਜੂਨ ਨੂੰ ਮੁੱਖ ਇੰਜੀਨੀਅਰ ਦਫਤਰ ਪਟਿਆਲ਼ਾ ਨਾਲ ਹੋਣ ਵਾਲੀ ਮੀਟਿੰਗ ਨੂੰ ਜੇ ਜਾਣਬੁੱਝ ਕਿ ਅੱਗੇ ਪਾਇਆ ਗਿਆ ਤਾਂ ਜਥੇਬੰਦੀ ਸੰਘਰਸ਼ ਕਰੇਗੀ ਮੀਟਿੰਗ ਵਿੱਚ ਨਹਿਰੀ ਪਟਵਾਰੀ ਯੂਨੀਅਨ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕੀਤੀ ਗਈ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ 200 ਤੋਂ ਵੱਧ ਪਟਵਾਰੀਆਂ ਦੀਆਂ ਜੋ ਚਾਰ ਸੀਟਾਂ ਬਣਾਈਆਂ ਗਈਆਂ ਹਨ ਉਹਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।ਅੱਜ ਦੀ ਮੀਟਿੰਗ ਵਿੱਚ ਅਰਜਨ ਸਿੰਘ ਸਰਾਂ,ਗੁਰਮੀਤ ਸਿੰਘ ਭੋਡੀਪੁਰਾ,ਕੁਲਵਿੰਦਰ ਸਿੱਧੂ,ਹਰਨੇਕ ਸਿੰਘ ਗਹਿਰੀ,ਵੀਰ ਸਿੰਘ,ਮੱਖਣ ਸਿੰਘ ਖਨਗਵਾਲ,ਸੁਖਚੈਨ ਸਿੰਘ,ਧਰਮ ਸਿੰਘ ਕੋਠਾ ਗੁਰੂ,ਲਖਵੀਰ ਭਾਗੀਵਾਂਦਰ,ਗੁਰਜੰਟ ਸਿੰਘ ਮਾਨ,ਦਰਸ਼ਨ ਸ਼ਰਮਾ,ਹਰਜੀਤ ਸਿੰਘ ਸਮੇਤ ਸਮੇਤ ਹੋਰ ਵੀ ਆਗੂ ਸ਼ਾਮਿਲ ਹੋਏ।

Leave a Reply

Your email address will not be published. Required fields are marked *