ਨਵੀਂ ਦਿੱਲੀ 20 ਜੂਨ ,ਬੋਲੇ ਪੰਜਾਬ ਬਿਓਰੋ : ਕੇਂਦਰ ਦੇ ਵਿੱਚ ਤੀਸਰੀ ਵਾਰ ਬਣੀ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਹੈ। ਬਿੱਟੂ ਨੇ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਦੀ ਇਹ ਤਸਵੀਰ ਆਪਣੇ ਐਕਸ ਹੈਂਡਲ ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ। ਬਿੱਟੂ ਨੇ ਇਸ ਪੋਸਟ ਦੇ ਵਿੱਚ ਲਿਖਿਆ ਹੈ ਕਿ, ‘”ਅੱਜ ਮੈਨੂੰ ਭਾਰਤ ਦੇ ਗ੍ਰਿਹ ਮੰਤਰੀ ਦੇ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ ਹੈ ” ਇਸ ਮੌਕੇ ਉਹਨਾਂ ਗ੍ਰਿਹ ਮੰਤਰੀ ਦਾ ਧੰਨਵਾਦ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਹਲਕੇ ਲੁਧਿਆਣਾ ਤੋਂ 2024 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ, ਅਤੇ ਉਹ ਰਾਜਾ ਵੜਿੰਗ ਤੋਂ ਇਹਨਾਂ ਚੋਣਾਂ ਦੇ ਵਿੱਚ ਹਾਰ ਗਏ ਸਨ। ਹਾਰਨ ਦੇ ਬਾਵਜੂਦ ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਸਰਕਾਰ ਦੇ ਵਿੱਚ ਰਾਜ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਦੇ ਵਿੱਚ ਪੰਜਾਬ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਦੀ ਗੱਲ ਆਖੀ ਹੈ।