ਨਵੀਂ ਦਿੱਲੀ, 20 ਜੂਨ ,ਬੋਲੇ ਪੰਜਾਬ ਬਿਓਰੋ: ਦਿੱਲੀ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ।ਕੱਲ ਆ ਸਕਦੇ ਹਨ ਜੇਲ੍ਹ ਤੋਂ ਬਾਹਰ । ਸ਼ਰਾਬ ਘੋਟਾਲੇ ਵਿੱਚ ਗ੍ਰਿਫਤਾਰ ਕੇਜਰੀਵਾਲ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੱਡੀ ਰਾਹਤ ਦਿੰਦੇ ਹੋਏ ਫੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 21 ਦਿਨਾਂ ਦੀ ਅੰਤਰਿਮ ਜਮਾਨਤ ਦਿੱਤੀ ਸੀ। 2 ਜੂਨ ਨੁੰ ਸਰੈਂਡਰ ਕਰਕੇ ਉਹ ਦੁਬਾਰਾ ਤਿਹਾੜ ਜੇਲ੍ਹ ਗਏ ਸਨ। ਸਪੈਸ਼ਲ ਜੱਜ ਨਿਆਂ ਬਿੰਦੂ ਦੀ ਅਦਾਲਤ ਨੇ ਇਕ ਲੱਖ ਰੁਪਏ ਦੇ ਨਿੱਜੀ ਮੁਚਲਕੇ ਉਤੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ।