ਚੇਨਈ, 20 ਜੂਨ, ਬੋਲੇ ਪੰਜਾਬ ਬਿਓਰੋ:
ਤਾਮਿਲਨਾਡੂ ਦੇ ਕਾਲਾਕੁਰੀਚੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 29 ਹੋ ਗਈ ਹੈ ਅਤੇ 60 ਲੋਕ ਹਸਪਤਾਲ ‘ਚ ਭਰਤੀ ਹਨ। ਜ਼ਿਲ੍ਹਾ ਕੁਲੈਕਟਰ ਐਮਐਸ ਪ੍ਰਸ਼ਾਂਤ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਕੁਲੈਕਟਰ ਸ਼ਰਵਣਕੁਮਾਰ ਜਾਟਵਥ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਐਮਐਸ ਪ੍ਰਸ਼ਾਂਤ ਨੂੰ ਕਾਲਾਕੁਰਿਚੀ ਜ਼ਿਲ੍ਹੇ ਦਾ ਨਵਾਂ ਕੁਲੈਕਟਰ ਨਿਯੁਕਤ ਕੀਤਾ ਗਿਆ ਹੈ। ਕਾਲਾਕੁਰੀਚੀ ਦੇ ਐਸਪੀ ਸਮਾਇਸਿੰਘ ਮੀਨਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਰਜਤ ਚਤੁਰਵੇਦੀ ਨੂੰ ਨਵਾਂ ਪੁਲਿਸ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ। ਕਈ ਪੁਲਿਸ ਅਧਿਕਾਰੀਆਂ ਨੂੰ ਵੀ ਮੁਅੱਤਲ ਕੀਤਾ ਗਿਆ ਹੈ।