ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ, ਇਨਾਮੀ ਚੂਹਾ ਗ੍ਰਿਫਤਾਰ

ਚੰਡੀਗੜ੍ਹ ਨੈਸ਼ਨਲ ਪੰਜਾਬ

ਨੋਇਡਾ 20 ਜੂਨ,ਬੋਲੇ ਪੰਜਾਬ ਬਿਓਰੋ: ਨੋਇਡਾ ‘ਚ ਪੁਲਸ ਅਤੇ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ ਹੋ ਗਈ। ਇਹ ਮੁਕਾਬਲਾ ਨੋਇਡਾ ਸੈਕਟਰ-113 FNG ਰੋਡ ‘ਤੇ ਹੋਇਆ। ਪੁਲਸ ਨੇ ਇਨਾਮੀ ਅਪਰਾਧੀ ਪ੍ਰਕਾਸ਼ ਉਰਫ ਚੂਹਾ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਲੱਤ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ। ਜਦਕਿ ਪ੍ਰਕਾਸ਼ ਦਾ ਸਾਥੀ ਮਨੀਸ਼ ਮੌਕੇ ਤੋਂ ਫਰਾਰ ਹੋ ਗਿਆ। ਪ੍ਰਕਾਸ਼ ਉਰਫ਼ ਚੂਹਾ ਦਿੱਲੀ ਅਤੇ ਨੋਇਡਾ ਵਿੱਚ ਕਈ ਗੰਭੀਰ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ। ਪ੍ਰਕਾਸ਼ ਦੀ ਗ੍ਰਿਫ਼ਤਾਰੀ ‘ਤੇ 25 ਹਜ਼ਾਰ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।