ਨਾਭਾ 20 ਜੂਨ ,ਬੋਲੇ ਪੰਜਾਬ ਬਿਓਰੋ : ਲੁਧਿਆਣਾ ਤੋਂ ਲੋਕ ਸਭਾ ਦੀਆਂ ਚੋਣਾਂ ਜਿੱਤ ਕੇ ਐਮਪੀ ਬਣੇ ਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜਬੂਤ ਕਰਨ ਲਈ ਲਗਾਤਾਰ ਐਕਟਿਵ ਮੋਡ ਵਿੱਚ ਨਜ਼ਰ ਆ ਰਹੇ ਹਨ। ਰਾਜਾ ਵੜਿੰਗ ਲਗਾਤਾਰ ਕਾਂਗਰਸ ਦੇ ਸੀਨੀਅਰ ਆਗੂਆਂ ਵਰਕਰਾਂ ਅਤੇ ਬਲਾਕ ਪੱਧਰ ਦੇ ਪ੍ਰਧਾਨਾਂ ਦੇ ਨਾਲ ਮੁਲਾਕਾਤ ਕਰ ਰਹੇ ਹਨ। ਰਾਜਾ ਵੜਿੰਗ ਵਲੋਂ ਜੰਗਲਾਤ ਘੁਟਾਲੇ ਮਾਮਲੇ ਦੇ ਵਿੱਚ ਨਾਭਾ ਜੇਲ ਦੇ ਵਿੱਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ ਕਰਨ ਦੀ ਖਬਰ ਵੀ ਸਾਹਮਣੇ ਆਈ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਵੱਲੋਂ ਸਾਧੂ ਸਿੰਘ ਧਰਮਸੋਤ ਦੀ ਸਿਹਤ ਦਾ ਹਾਲ ਚਾਲ ਪੁੱਛਿਆ ਗਿਆ ਅਤੇ ਉਨਾਂ ਨੂੰ ਹੱਲਾਸ਼ੇਰੀ ਵੀ ਦਿੱਤੀ ਗਈ। ਉਨਾਂ ਧਰਮਸੋਤ ਨੂੰ ਕਿਹਾ ਕਿ ਪਰਮਾਤਮਾ ਜਲਦੀ ਹੀ ਚੰਗੇ ਦਿਨ ਲੈ ਕੇ ਆਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇਲ ਦੇ ਵਿੱਚ ਕੋਈ ਵੀ ਖੁਸ਼ ਨਹੀਂ ਹੁੰਦਾ, ਪਰ ਸਾਧੂ ਸਿੰਘ ਧਰਮਸੋਤ ਦਾ ਮਨੋਬਲ ਉੱਚਾ ਹੈ, ਅਤੇ ਉਨਾਂ ਨੂੰ ਇਸ ਗੱਲ ਦੀ ਉਮੀਦ ਹੈ ਕਿ ਉਹ ਇਸ ਕੇਸ ਚੋਂ ਬਰੀ ਹੋ ਕੇ ਜਲਦ ਹੀ ਬਾਹਰ ਆਉਣਗੇ। ਉਹਨਾਂ ਕਿਹਾ ਕਿ ਸੰਬੰਧ ਦੇ ਵਿੱਚ ਕਾਨੂੰਨੀ ਨੁਕਤਿਆਂ ਤੇ ਵਿਚਾਰ ਵਟਾਂਦਰਾ ਕੀਤਾ ਹੈ,ਅਤੇ ਸਾਧੂ ਸਿੰਘ ਧਰਮਸੋਤ ਇਸ ਮਾਮਲੇ ਦੇ ਵਿੱਚ ਪਹਿਲਾਂ ਹੀ ਆਪਣੇ ਵਕੀਲਾਂ ਨਾਲ ਗੱਲਬਾਤ ਕਰ ਚੁੱਕੇ ਹਨ। ਇਸ ਮੌਕੇ ਰਾਜਾ ਸਿੰਘ ਰਾਜਾ ਵੜਿੰਗ ਨੇ ਸਾਧੂ ਸਿੰਘ ਧਰਮਸੋਤ ਦੇ ਜਲਦ ਹੀ ਜੇਲ ਤੋਂ ਬਾਹਰ ਆਉਣ ਦੀ ਉਮੀਦ ਪ੍ਰਗਟਾਈ ਹੈ।